Wednesday, January 08, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Majha

ਗੁਰਦਾਸਪੁਰ ਤੇ ਬਟਾਲਾ 'ਚ ਪੁਲਿਸ ਅਦਾਰਿਆਂ 'ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

December 29, 2024 11:36 PM
SehajTimes

ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਹੋਏ ਹਮਲੇ ਦੀਆਂ ਸਾਰੀਆਂ ਗੁੱਥੀਆਂ ਸੁਲਝਾਈਆਂ: ਡੀ.ਜੀ.ਪੀ. ਗੌਰਵ ਯਾਦਵ 

ਦੋ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼, ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ

ਬਟਾਲਾ : ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼ ਅਧਾਰਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਸ਼ਮਸ਼ੇਰ ਉਰਫ਼ ਹਨੀ ਵੱਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ ਪੁਲਿਸ ਅਦਾਰਿਆਂ 'ਤੇ ਹੋਏ ਹਮਲਿਆਂ ਦੀਆਂ ਸਾਰੀਆਂ ਗੁੱਥੀਆਂ ਨੂੰ ਸੁਲਝਾ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਬਾਕੀ ਚਾਰ ਵਿਅਕਤੀਆਂ ਦੀ ਪਛਾਣ ਕੁਲਜੀਤ ਸਿੰਘ, ਰੋਹਿਤ ਉਰਫ਼ ਘੇਸੀ, ਸ਼ੁਭਮ ਅਤੇ ਗੁਰਜਿੰਦਰ ਸਿੰਘ ਉਰਫ਼ ਰਾਜਾ ਸਾਰੇ ਵਾਸੀ ਕਿਲ੍ਹਾ ਲਾਲ ਸਿੰਘ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਜਿਹਨਾਂ ਵਿੱਚ ਇੱਕ 9 ਐਮ.ਐਮ. ਗਲਾਕ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ 'ਤੇ 12 ਦਸੰਬਰ ਨੂੰ ਰਾਤ 10.20 ਵਜੇ ਦੇ ਕਰੀਬ ਕੁਝ ਵਿਅਕਤੀਆਂ ਵੱਲੋਂ ਹੈਂਡ ਗ੍ਰਨੇਡ ਸੁੱਟੇ ਜਾਣ ਤੋਂ ਉਪਰੰਤ ਅਤੇ 20 ਦਸੰਬਰ ਨੂੰ ਰਾਤ 9.30 ਵਜੇ ਦੇ ਕਰੀਬ ਗੁਰਦਾਸਪੁਰ ਦੀ ਵਡਾਲਾ ਬਾਂਗਰ ਪੁਲਿਸ ਚੌਕੀ 'ਤੇ ਹੋਏ ਹਮਲੇ ਉਪਰੰਤ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ। ਇਹਨਾਂ ਘਟਨਾਵਾਂ ਤੋਂ ਬਾਅਦ, ਅੱਤਵਾਦੀ ਸੰਗਠਨ ਬੀ.ਕੇ.ਆਈ. ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਖ-ਵੱਖ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹਨਾਂ ਅੱਤਵਾਦੀ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਮੁਲਜ਼ਮ ਅਭੀਜੋਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਰਿਕਵਰੀ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਹਿਰਾਸਤ ਤੋਂ ਭੱਜਣ ਲਈ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਲਈ ਗੋਲੀਬਾਰੀ ਕੀਤੀ ਜਿਸ ਦੇ ਚਲਦਿਆਂ ਦੋਵਾਂ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਅਤੇ ਇਸ ਪੂਰੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਦਾਰਿਆਂ 'ਤੇ ਹੋਏ ਹਮਲੇ ਉਪਰੰਤ ਬਟਾਲਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਹਾਂ ‘ਤੇ ਕਾਰਵਾਈ ਕਰਦਿਆਂ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸਾਰੇ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਐਸ.ਐਸ.ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਦਿੱਲੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣਾ ਸਿੱਖਾਂ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ - ਪ੍ਰੋ. ਸਰਚਾਂਦ ਸਿੰਘ ਖਿਆਲਾ

ਨਵੇਂ ਸਾਲ ਦੀ ਸ਼ੁਰੂਆਤ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਸਰਕਾਰ ਨਾਮ ਦੀ ਕੋਈ ਚੀਜ ਨਾ ਹੋਣ ਕਰਕੇ ਪੰਜਾਬ ਜੰਗਲ ਰਾਜ ਬਣਿਆ ਹੋਇਆ : ਭਾਈ ਗੁਰਵਤਨ ਸਿੰਘ

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਸੁਖਬੀਰ ਸਿੰਘ ਬਾਦਲ ਆਪਣੀ ਸੇਵਾ ਜਾਰੀ ਰੱਖਣਗੇ : ਭੂੰਦੜ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀਲਚੇਅਰ ‘ਤੇ ਬੈਠ ਕੇ ਪਹੁੰਚੇ ਸੁਖਬੀਰ ਸਿੰਘ ਬਾਦਲ

ਅੰਮਿ੍ਤਸਰ 'ਚ NRIs ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ