ਗੜ੍ਹਸ਼ੰਕਰ : ਗੜ੍ਹਸ਼ੰਕਰ-ਅਨੰਦਪੁਰ ਸਾਹਿਬ ਸੜਕ ਤੇ ਸਥਿਤ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ, ਸ਼ਹੀਦ ਹਰਸ਼ਰਨ ਕੌਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ਼ਬਦ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।ਇਸ ਮੌਕੇ ਗੁਰੂ ਘਰ ਦੇ ਕੀਰਤੀਨੀਏ ਸੂਬਾ ਸਿੰਘ ਕੁਰੁਕਸ਼ੇਤਰ, ਕਥਵਾਚਕ ਸਿਮਰਨਜੀਤ ਸਿੰਘ ਪੰਜੋਖਰਾ ਸਾਹਿਬ, ਕਰਨੈਲ ਸਿੰਘ ਗੋਗੋਂ ਨੇ ਸੰਗਤਾਂ ਨੂੰ ਲਹੂ ਭਿੱਜੇ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਉਪਰ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਸੱਤੀ, ਸੁਖਮਨੀ ਸੁਸਾਇਟੀ ਦੇ ਪ੍ਰਧਾਨ ਤਰਲੋਕ ਸਿੰਘ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਵੇਲ ਸਿੰਘ ਸੈਣੀ ਨੇ ਇਨ੍ਹਾਂ ਲਾਸਾਨੀ ਸ਼ਹਾਦਤਾਂ ਤੋਂ ਸੇਧ ਲੈਂਦੇ ਹੋਏ ਸਮਾਜਿਕ ਬੁਰਾਈਆਂ ਤੋਂ ਦੂਰ ਸਦਾਚਾਰ ਅਤੇ ਉੱਚੇ-ਸੁੱਚੇ ਕਿਰਦਾਰ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਦੀ ਬਾਖੂਬੀ ਅਨੋਖੀ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਸਿੰਘਾਂ ਦੀ ਦੇਹ-ਸਸਕਾਰਾ ਨਿਭਾਉਣ ਦੀ ਸੇਵਾ ਵਾਰੇ ਚਾਨਣ ਪਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।