ਚੰਡੀਗੜ੍ਹ : ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਸੋਮਵਾਰ ਨੂੰ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਸਤਨਾਲ (ਮਹੇਂਦਰਗੜ੍ਹ) ਦੇ ਨਾਇਬ ਤਹਿਸੀਲਦਾਰ ਰਘੂਬੀਰ ਸਿੰਘ ਅਤੇ ਕਾਦੀਪੁਰ (ਗੁਰੂਗ੍ਰਾਮ) ਦੇ ਨਾਇਬ ਤਹਿਸੀਲਦਾਰ ਅਮਿਤ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰ ਦਿੱਤਾ। ਇਹ ਕਦਮ ਜਨਦਾ ਦੀ ਸ਼ਿਕਾਇਤਾਂ ਅਤੇ ਅਧਿਕਾਰਕ ਜਾਂਚ ਰਿਪੋਰਟਾਂ ਦੇ ਆਧਾਰ 'ਤੇ ਚੁੱਕਿਆ ਗਿਆ ਹੈ।
ਵਿਪੁਲ ਗੋਇਲ ਨੇ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੂੰ ਅਮਿਤ ਕੁਮਾਰ ਯਾਦਵ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਮੁਅਤੱਲ ਦੌਰਾਨ ਦੋਵਾਂ ਤਹਿਸੀਲਦਾਰਾਂ ਨੂੰ ਆਪਣੇ-ਆਪਣੇ ਮੁੱਖ ਦਫਤਰ-ਰਘੂਬੀਰ ਸਿੰਘ ਨੂੰ ਨਾਰਨੌਲ ਅਤੇ ਅਮਿਤ ਕੁਮਾਰ ਯਾਦਵ ਨੂੰ ਚੰਡੀਗੜ੍ਹ ਵਿਚ ਰੋਜਾਨਾ ਰਿਪੋਰਟ ਕਰਨ ਨੂੰ ਕਿਹਾ ਗਿਆ ਹੈ। ਜਾਂਚ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਦੋਵਾਂ ਨੂੰ ਸਿਰਫ ਗੁਜਾਰਾ ਭੱਤਾ ਦਿੱਤਾ ਜਾਵੇਗਾ।
ਭ੍ਰਿਸ਼ਟਾਚਾਰ ਦੇ ਖਿਲਾਫ ਜੀਰੋ ਟੋਲਰੇਂਸ ਨੀਤੀ
ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਸਪਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਅਤੇ ਪ੍ਰਸਾਸ਼ਨਿਕ ਲਾਪ੍ਰਵਾਹੀ ਕਿਸੇ ਵੀ ਸੂਰਤ ਵਿਚ ਬਤਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ, ਸਰਕਾਰ ਜਨਤਾ ਦੇ ਹਿੱਤਾ ਦੀ ਰੱਖਿਆ ਲਈ ਪ੍ਰਤੀਬੱਧ ਹੈ। ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿਮੇਵਾਰੀ ਦਾ ਪਾਲਣ ਇਮਾਨਦਾਰੀ ਅਤੇ ਪਾਰਦਰਸ਼ਿਤਾ ਦੇ ਨਾਲ ਕਰਨ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪਾਰਦਰਸ਼ੀ ਅਤੇ ਜਿਮੇਵਾਰ ਪ੍ਰਸਾਸ਼ਨ ਯਕੀਨੀ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ, ਸਰਕਾਰ ਇਕ ਪਾਰਦਰਸ਼ੀ ਅਤੇ ਸੁਸਾਸ਼ਨ ਪ੍ਰਦਾਨ ਕਰਨ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ।
ਨਾਪ੍ਰਵਾਹੀ ਦੇ ਖਿਲਾਫ ਸਖਤ ਚੇਤਾਵਨੀ
ਵਿਪੁਲ ਗੋਇਲ ਨੇ ਸੋਮਵਾਰ ਨੂੰ ਹੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਗਿਰਦਾਵਰੀ ਅਤੇ ਫਸਲ ਨੁਕਸਾਨ ਮੁਆਵਜੇ ਦੇ ਕੰਮ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਸੀ ਕਿ ਜਨਤਾ ਦੇ ਕੰਮਾਂ ਵਿਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਨਹੀਂ ਹੋਣੀ ਚਾਹੀਦੀ ਹੈ।
ਇਸ ਵਿਚ ਕੁੱਝ ਅਧਿਕਾਰੀਆਂ ਦੇ ਖਿਲਾਫ ਭ੍ਰਿਸ਼ਟਾਚਾਰ ਅਤੇ ਲਾਪ੍ਰਵਾਹੀ ਦੀ ਸ਼ਿਕਾਇਤ ਸਾਹਮਣੇ ਆਈ, ਜਿਸ ਦੇ ਆਧਾਰ 'ਤੇ ਦੋਵਾਂ ਨਾਇਬ ਤਹਿਸੀਲਦਾਰਾਂ ਨੂੰ ਮੁਅਤੱਲ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ।
ਵਿਪੁਲ ਗੋਇਲ ਨੇ ਬਿਆਨ ਦਿੱਤਾ ਹੈ ਕਿ ਵਿਭਾਗ ਵੱਲੋਂ ਸਖਤ ਦਿਸ਼ਾ -ਨਿਰਦੇਸ਼ ਦਿੱਤੇ ਗਏ ਸਨ ਕਿ ਨਿਰਪੱਖ ਅਤੇ ਜਨ ਹਿਤੇਸ਼ੀ ਕੰਮ ਹੀ ਸਰਕਾਰ ਦੀ ਪ੍ਰਾਥਮਿਕਤਾ ਹੈ।
ਕਿਸੇ ਵੀ ਤਰ੍ਹਾ ਦੀ ਰਿਸ਼ਵਤਖੋਰੀ ਅਤੇ ਜਨਤਾ ਨੂੰ ਪਰੇਸ਼ਾਨ ਕਰਨ ਦੀ ਘਟਨਾਵਾਂ ਦੇ ਆਧਾਰ 'ਤੇ ਇਹ ਸਖਤ ਕਾਰਵਾਈ ਕੀਤੀ ਗਈ ਹੈ। ਅੱਗੇ ਵੀ ਇਸ ਤਰ੍ਹਾ ਦੀ ਘਟਨਾਵਾਂ ਸਾਹਮਣੇ ਆਉਂਦੀ ਹਨ ਤਾਂ ਵੱਡੇ ਕਦਮ ਚੁੱਕੇ ਜਾਣਗੇ।
ਅੱਗੇ ਦੀ ਜਾਂਚ ਅਤੇ ਕਾਰਵਾਈ
ਦੋਵਾਂ ਮੁਅੱਤਲ ਤਹਿਸੀਲਦਾਰਾਂ ਦੇ ਖਿਲਾਫ ਵਿਸਞਾਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਪੁਲ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੀ ਸਮੂਹਲਿਅਤ ਪਾਈ ਜਾਂਦੀ ਹੈ, ਤਾਂ ਉਸ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ, ਸਰਕਾਰ ਪਾਰਦਰਸ਼ਿਤਾ ਅਤੇ ਇਮਾਨਦਾਰੀ ਦੇ ਪ੍ਰਤੀ ਪੂਰੀ ਤਰ੍ਹਾ ਨਾਲ ਪ੍ਰਤੀਬੱਧ ਹੈ। ਅਜਿਹੇ ਮਾਮਲਿਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਰਾਹਤ ਨਹੀਂ ਮਿਲੇਗੀ। ਭਵਿੱਖ ਵਿਚ ਵੀ ਅਜਿਹੇ ਕਝੋਰ ਫੈਸਲੇ ਲੈਣ ਤੋਂ ਸਰਕਾਰ ਪਿੱਛੇ ਨਹੀਂ ਹਟੇਗੀ।
ਇਸ ਕਾਰਵਾਈ ਰਾਹੀਂ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਇਕ ਵੱਡਾ ਸੰਦੇਸ਼ ਦਿੱਤਾ ਹੈ ਕਿ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਤਾ ਦੀ ਸੇਵਾ ਨੂੰ ਪ੍ਰਾਥਮਿਕਤਾ ਦੇਣੀ ਹੋਵੇਗੀ। ਇਹ ਕਦਮ ਪ੍ਰਸਾਸ਼ਨਿਕ ਸੁਧਾਰਾਂ ਅਤੇ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਪ੍ਰਤੀ ਜੀਰੋ ਟੋਲਰੇਂਸ ਨੀਤੀ ਨੂੰ ਦਰਸ਼ਾਉਂਦਾ ਹੈ।
ਦਸਿਆ ਜਾ ਰਿਹਾ ਹੈ ਕਿ ਕਾਰਵਾਈ ਸੂਬੇ ਦੇ ਵਿਕਾਸ ਅਤੇ ਜਨਤਾ ਦੀ ਭਲਾਈ ਲਈ ਬਣਾਈ ਗਈ ਉਨ੍ਹਾਂ ਦੀ ਵਿਆਪਕ ਯੋਜਨਾ ਦਾ ਹਿੱਸਾ ਹੈ। ਨਾਲ ਹੀ, ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਿਮੇਵਾਰੀ ਅਤੇ ਪਾਰਦਰਸ਼ਿਤਾ ਦੇ ਨਾਲ ਆਪਣੀ ਜਿਮੇਵਾਰੀਆਂ ਦਾ ਪਾਲਣ ਕਰਨ।