Friday, January 10, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Chandigarh

ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ, ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਪ੍ਰਾਪਤ ਕਰ ਸਕਦੇ ਹਨ ਜਾਣਕਾਰੀ

January 01, 2025 03:57 PM
SehajTimes

ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਰਜਿਸਟਰਡ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਲਾਂਚ ਕੀਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਹਨਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਸਕੀਮ ਹੈ ਕਿਉਂਕਿ ਇਸ ਵਿੱਚ ਉਨ੍ਹਾਂ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਆਯੂਸ਼ਮਾਨ ਭਾਰਤ ਸਕੀਮ ਅਧੀਨ ਕਵਰ ਨਹੀਂ ਕੀਤੇ ਜਾਂਦੇ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਸਬੰਧੀ ਕਾਰਡਾਂ ਲਈ ਆਪਣੀ ਯੋਗਤਾ ਦਾ ਪਤਾ ਲਗਾਉਣ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ 'ਸਟੇਟ ਹੈਲਥ ਏਜੰਸੀ ਪੰਜਾਬ' ਐਪ 'ਤੇ ਆਪਣੀ ਯੋਗਤਾ ਦੀ ਜਾਂਚ ਕਰਕੇ ਆਪਣੇ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਕੁਮਾਰ ਰਾਹੁਲ, ਸੀ.ਈ.ਓ. ਸਟੇਟ ਹੈਲਥ ਏਜੰਸੀ ਸ੍ਰੀਮਤੀ ਬਬੀਤਾ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ, ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਏਰੀ ਸਾਇੰਸਜ਼ ਡਾ. ਵਰਿੰਦਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ PSPCL ਅਤੇ PSTCL ਦਾ ਸਾਲ 2025 ਦਾ ਕੈਲੰਡਰ ਜਾਰੀ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹਈਆ ਕਰੇ : ਡਾ. ਅਨਿਲ ਗੋਇਲ

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

MSP ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼