ਸੁਨਾਮ : ਕਿਸਾਨੀ ਮੰਗਾਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਚਾਰ ਜਨਵਰੀ ਨੂੰ ਹਰਿਆਣਾ ਦੇ ਟੋਹਾਣਾ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਰਾਮ ਸ਼ਰਨ ਸਿੰਘ ਉਗਰਾਹਾਂ ਨੇ ਦੱਸਿਆ ਕਿ ਚਾਰ ਜਨਵਰੀ ਨੂੰ ਹਰਿਆਣਾ ਦੇ ਟੋਹਾਣਾ ਵਿੱਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਵੱਡਾ ਇਕੱਠ ਕਰਨ ਲਈ ਸੁਨਾਮ ਬਲਾਕ ਦੇ ਪਿੰਡਾਂ ਚ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹ ਮਹਾਂ ਪੰਚਾਇਤ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀਬਾੜੀ ਖਰੜੇ ਨੂੰ ਲੈਕੇ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਦੁਆਰਾ ਸੂਬਿਆ ਰਾਹੀਂ ਫਿਰ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਲਈ ਰਾਹ ਤਲਾਸਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਹ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰ ਦੇਣਗੇ ਫਿਰ ਇਸ ਨਾਲ ਖੇਤੀਬਾੜੀ ਧੰਦਾ ਬਿਲਕੁਲ ਤਬਾਹ ਹੋ ਜਾਵੇਗਾ। ਇਸ ਲਈ ਕਾਨੂੰਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਮਹਾਂ ਪੰਚਾਇਤ ਵਿੱਚ ਸੁਨਾਮ ਬਲਾਕ ਵੱਲੋਂ 40 ਬੱਸਾਂ ਦਾ ਕਾਫਲਾ ਟੋਹਾਨਾ ਵੱਲ ਰਵਾਨਾ ਹੋਵੇਗਾ ਅੱਜ ਦੀਆਂ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵੀ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ ਇਸ ਮੌਕੇ ਮਨੀ ਸਿੰਘ ਭੈਣੀ ਅਤੇ ਯਾਦਵਿੰਦਰ ਸਿੰਘ ਬਲਾਕ ਆਗੂ ਹਾਜ਼ਰ ਸਨ।