ਸੁਨਾਮ : ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈਕ ਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਸੋਨਿਕਾ ਬਾਂਸਲ ਸਿਵਲ ਹਸਪਤਾਲ ਸੁਨਾਮ ਦੀ ਟੀਮ ਦੁਆਰਾ 250 ਦੇ ਲਗਭਗ ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਕੈਂਪ ਵਿੱਚ ਦਵਾਈਆਂ ਅਤੇ ਐਨਕਾਂ ਕਲੱਬ ਦੁਆਰਾ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਅਤੇ ਵਿਸ਼ੇਸ਼ ਮਹਿਮਾਨ ਪ੍ਰਿਤਪਾਲ ਸਿੰਘ ਘੁਮਾਣ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੇ ਭਲੇ ਲਈ ਕਾਰਜਸ਼ੀਲ ਹਨ ਅਜਿਹੇ ਵਿੱਚ ਲੋੜਵੰਦ ਲੋਕਾਂ ਨੂੰ ਲਾਭ ਮਿਲਦਾ ਹੈ। ਗੁਰਸੇਵਕ ਸਿੰਘ ਬਿਗੜਵਾਲ ਕਲੱਬ ਪ੍ਰਧਾਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਜੰਟ ਸਿੰਘ ਸਰਪੰਚ, ਮੱਘਰ ਸਿੰਘ, ਗੁਰਮੀਤ ਸਿੰਘ, ਹਰਵਿੰਦਰ ਸਿੰਘ, ਬਘੇਲ ਸਿੰਘ, ਡਾਕਟਰ ਅਮਰੀਕ ਸਿੰਘ ਸਕੱਤਰ, ਨਰਿੰਦਰ ਸਿੰਘ ਸਲਾਹਕਾਰ, ਬਖਸ਼ੀਸ਼ ਸਿੰਘ, ਕਰਮਜੀਤ ਸਿੰਘ, ਰਜਿੰਦਰ ਸਿੰਘ, ਰਮਨਪ੍ਰੀਤ ਸਿੰਘ ਰਮਨੀ, ਗੁਰਪ੍ਰੀਤ ਸਿੰਘ, ਗੁਲਜ਼ਾਰ ਸਿੰਘ, ਦਰਸ਼ਨ ਸਿੰਘ ਵਰਮਾ, ਚਮਕੌਰ ਸਿੰਘ ਆਦਿ ਹਾਜ਼ਰ ਸਨ।