ਸੁਨਾਮ : ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਰੈਣ ਸਬਾਈ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਹਜੂਰੀ ਰਾਗੀ ਭਾਈ ਚਰਨਜੀਤ ਸਿੰਘ ਗੁਰਦੁਆਰਾ ਜਨਮ ਅਸਥਾਨ ਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾ ਸਾਹਿਬ, ਭਾਈ ਹਰਭਜਨ ਸਿੰਘ ਜੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਨਿਆਈ ਸਾਹਿਬ ਸੁਨਾਮ ਹਜੂਰੀ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਸੁਨਾਮ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਵੇਂ ਸਾਲ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਇਸ ਤੋਂ ਬਾਅਦ ਸੰਗਤੀ ਰੂਪ ਵਿੱਚ ਅਰਦਾਸ ਬੇਨਤੀ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਟੇਜ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਪਹੁੰਚੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੌਕੇ ਤਰਲੋਚਨ ਸਿੰਘ ਮੋਹਲ ਖਜਾਨਚੀ, ਮਹਿੰਦਰ ਸਿੰਘ ਜੌੜਾ, ਮਲਕੀਤ ਸਿੰਘ, ਸਰਬ ਜੋਤ ਸਿੰਘ, ਬਲਜੀਤ ਸਿੰਘ, ਜਸਵੰਤ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।