Saturday, April 19, 2025

Doaba

ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ਵਿੱਚ ਲੋਕਾ ਨੂੰ ਪੂਰੀ ਅਹਿਤਿਆਤ ਵਰਤਣ ਦੀ ਲੋੜ ਹੈ : ਡਾ ਐਮ ਜਮੀਲ ਬਾਲੀ 

January 02, 2025 03:54 PM
SehajTimes
ਹੁਸ਼ਿਆਰਪੁਰ : ਪਿਛਲੇ ਕਾਫੀ ਦਿਨਾਂ ਤੋ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ’ਬਹੁਤ ਹੀਂ ਤੇਜੀ ਨਾਲ ਚੱਲ ਰਹੀਆਂ ਹਨ ਜਿਸ ਕਰਕੇ ਠੰਡ ਨੇ ਹੁਣ ਪੂਰਾ ਜੋਰ ਫੜਿਆ ਹੋਇਆ ਹੈ ਇਸ ਸਬੰਧੀ ਬਾਲੀ ਹਸਪਤਾਲ ਦੇ ਐਮਡੀ ਅਤੇ ਬੁੱਧੀਜੀਵੀ ਸ਼ਖਸ਼ੀਅਤ ਡਾਕਟਰ ਐਮ ਜਮੀਲ ਬਾਲੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੇ ਹਾਲਤ ਤੋਂ ਬਚਿਆ ਜਾ ਸਕੇ। ਉਹਨਾ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲੈਣੇ ਚਾਹੀਦੇ ਹਨ ਤਾ ਕਿ ਇਕਦਮ ਵੱਧ ਰਹੀ ਠੰਡ ਤੋ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਨਾਲ ਦੇ ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਵੀ ਤਰਜ਼ੀਹ ਦੇਣ।
ਉਹਨਾ ਕਿਹਾ ਕਿ ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਮੋਟੇ ਕਪੜਿਆ ਦਾ ਇੰਤਜਾਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵੱਧ ਰਹੀ ਠੰਡ ਦੇ ਕਾਰਨ ਕੋਈ ਵੀ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਤੌਰ ਤੇ ਡਾ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਠੰਡੀਆਂ ਹਵਾਵਾਂ ਦੌਰਾਨ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੰਨਣ ਵਾਲੀ ਥਾਂ ’ਤੇ ਠੰਡੀਆਂ ਹਵਾਵਾਂ ਦੀ ਰੋਕਥਾਮ ਲਈ ਢੁੱਕਵੇਂ ਇੰਤਰਾਜ ਰੱਖਣੇ ਚਾਹੀਦੇ ਹਨ।

Have something to say? Post your comment

 

More in Doaba

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ : ਸੈਣੀ 

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਬੇਗਮਪੁਰਾ ਟਾਈਗਰ ਫੋਰਸ ਨੇ ਪਿੰਡ ਸ਼ੇਰਗੜ੍ਹ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੀ  ਕਥਿਤ ਦੋਸ਼ਣ ਜਸਵੀਰ ਕੋਰ ਨੂੰ ਕੀਤਾ ਗ੍ਰਿਫਤਾਰ

ਸਵ. ਜਗਜੀਤ ਸਿੰਘ ਸਚਦੇਵਾ ਦੇ ਜਨਮ ਦਿਨ 'ਤੇ ਲੰਗਰ ਦਾ ਆਯੋਜਨ ਕੀਤਾ ਗਿਆ

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ