Wednesday, February 05, 2025

Chandigarh

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

January 02, 2025 05:11 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।

ਸ. ਧਾਲੀਵਾਰ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ: nriminister2023@gmail.com `ਤੇ ਵੀ ਭੇਜ ਸਕਦੇ ਹਨ। ਸ. ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।

Have something to say? Post your comment

 

More in Chandigarh

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਯੋਗਾ ਦੇ ਅਨੇਕਾਂ ਫਾਇਦੇ, ਬਸ ਨਿਯਮਿਤ ਆਦਤ ਪਾਉਣ ਦੀ ਜ਼ਰੂਰਤ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ