Wednesday, January 08, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Malwa

ਸੁਨਾਮ ਹਲਕੇ ਦੇ ਪੰਜ ਪਿੰਡਾਂ 'ਚ ਬਣਨਗੇ ਆਂਗਣਵਾੜੀ ਕੇਂਦਰ 

January 02, 2025 06:52 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਆਂਗਣਵਾੜੀ ਕੇਂਦਰਾਂ ਵਿਚ  ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਪੰਚਾਇਤੀ ਫੰਡ ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ ਨੂੰ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁੱਖਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਝਾੜੋਂ, ਸਿੰਘਪੁਰਾ, ਬੁਗਰਾਂ, ਢੱਡਰੀਆਂ ਅਤੇ ਸ਼ੇਰੋ ਵਿਖੇ ਆਂਗਨਵਾੜੀ ਸੈਂਟਰ ਬਣਨਗੇ। ਇਸ ਮੌਕੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ, ਹਰਜਿੰਦਰ ਕੁਮਾਰ ਸਰਪੰਚ, ਜਗਸੀਰ ਸਿੰਘ ਜੱਗਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਗ੍ਰਾਮੀਣ ਭਾਰਤ ਮਹਾਂਉਤਸਵ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਅਤੇ ਸੈਲਫ ਹੈਲਪ ਗਰੁੱਪ ਮੈਂਬਰਾਂ ਨੇ ਕੀਤੀ ਸ਼ਿਰਕਤ

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੇ ਭੜਕੇ ਲੋਕਾਂ ਨੇ ਲਾਇਆ ਧਰਨਾ 

ਪੀਸੀਏ ਜੇਲ੍ਹ ਵਿੱਚ ਨਜ਼ਰਬੰਦ ਬੇਕਸੂਰ ਕੈਮਿਸਟਾਂ ਦੀ ਕਰੇਗਾ ਪੈਰਵੀ : ਚਾਵਲਾ 

ਸੁਪਰੀਮ ਕੋਰਟ ਵੱਲੋਂ ਕਿਸਾਨੀ ਮੁੱਦਿਆਂ 'ਤੇ ਗਠਿਤ ਕਮੇਟੀ ਖਨੌਰੀ ਕਿਸਾਨ ਮੋਰਚੇ 'ਤੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੀ

ਮੈਡੀਕਲ ਪ੍ਰੈਕਟਿਸਨਰ ਐਸੋਸੀਏਸ਼ਨ ਬਲਾਕ ਖਨੋਰੀ ਦਾ ਸਲਾਨਾ ਇਜਲਾਸ ਹੋਇਆ

ਸੁਨਾਮ ਵਿਖੇ ਸੁਖਮਨੀ ਸੇਵਾ ਸੁਸਾਇਟੀ ਨੇ ਮਨਾਇਆ ਪ੍ਰਕਾਸ਼ ਦਿਹਾੜਾ 

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਖਤਮ ਕਰਨ ਤੇ ਵੀ ਉਨ੍ਹਾਂ ਦੇ ਸਾਰੇ ਅੰਗ 100% ਕੰਮ ਨਾ ਕਰ ਸਕਣ: ਮੈਡੀਕਲ ਟੀਮ ਕਿਸਾਨ ਮੋਰਚਾ 

ਜੱਸੜਾਂ ਸੂਏ ਤੋਂ ਅਜਨਾਲੀ ਜਾਂਦੀ ਸੜਕ ਦੀ ਛੇਤੀ ਕਰਵਾਈ ਜਾਵੇਗੀ ਮੁਰੰਮਤ

ਕੇਂਦਰ ਦੀਆਂ ਯੋਜਨਾਵਾਂ ਨੂੰ ਅਣਗੌਲਿਆਂ ਨਾ ਕਰੇ ਸੂਬਾ ਸਰਕਾਰ : ਦਾਮਨ ਬਾਜਵਾ 

ਗੰਗਾਨਗਰ-ਨਾਂਦੇੜ ਐਕਸਪ੍ਰੈਸ ਦਾ ਸੁਨਾਮ ਰੁਕਣ ਮੌਕੇ ਭਰਵਾਂ ਸਵਾਗਤ