ਕੈਬਨਿਟ ਮੰਤਰੀ ਅਮਨ ਅਰੋੜਾ ਪੁਲ ਦਾ ਕੰਮ ਨੀਂਹ ਪੱਥਰ ਰੱਖਦੇ ਹੋਏ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਅੰਦਰ 34.50 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਢਾਈ ਸਾਲਾਂ ਵਿੱਚ 10 ਪੁਲਾਂ ਦਾ ਨਿਰਮਾਣ ਕਰਵਾਕੇ ਲੋਕਾਂ ਨੂੰ ਵੱਡੀ ਸੁਵਿਧਾ ਪ੍ਰਦਾਨ ਕੀਤੀ ਹੈ। ਹਲਕੇ ਦੇ ਪਿੰਡ ਕੁਲਾਰ ਖੁਰਦ ਵਿਖੇ 3 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਿੰਡ ਤੋਂ ਇਲਾਵਾ ਪਿੰਡ ਲਿੱਧੜਾਂ ਦੀ ਡਰੇਨ ਤੇ 51.20 ਲੱਖ, ਪਿੰਡ ਦੁੱਗਾਂ 1.33 ਕਰੋੜ, ਲੌਂਗੋਵਾਲ 1.57 ਕਰੋੜ ਅਤੇ ਦਿਆਲਗੜ ਡਰੇਨ ਉੱਤੇ 78.20 ਲੱਖ ਰੁਪਏ ਦੀ ਲਾਗਤ ਵਾਲੇ ਪੁਲਾਂ ਦਾ ਨਿਰਮਾਣ ਵੀ ਆਰੰਭ ਹੋ ਗਿਆ ਹੈ ਜਿਨ੍ਹਾਂ ਨੂੰ 31 ਮਾਰਚ 2025 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਕੁਲਾਰ ਖੁਰਦ ਦੇ ਵਸਨੀਕਾਂ ਨੇ ਲਗਭਗ ਛੇ ਮਹੀਨੇ ਪਹਿਲਾਂ ਇਸ ਮਾਮਲੇ ਨੂੰ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿਉਂਕਿ ਕੁਲਾਰਾਂ ਤੋਂ ਮਰਦ ਖੇੜਾ ਤੱਕ ਜਾਣ ਲਈ ਪਿੰਡਾਂ ਦੇ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਪੁਲ ਦੀ ਮੌਜੂਦਾ ਚੌੜਾਈ 3.5 ਮੀਟਰ ਹੈ ਜਿਸ ਨੂੰ ਵਧਾ ਕੇ 7.5 ਮੀਟਰ ਚੌੜਾ ਕਰਵਾਇਆ ਜਾ ਰਿਹਾ ਹੈ ਤਾਂ ਕਿ ਪਿੰਡਾਂ ਦੇ ਲੋਕ ਇੱਥੋਂ ਆਸਾਨੀ ਨਾਲ ਲੰਘ ਸਕਣ। ਇਸ ਮੌਕੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਗੁਰਿੰਦਰ ਪਾਲ ਸਿੰਘ ਖੇੜੀ, ਦੀਪ ਸਰਪੰਚ ਕਨੋਈ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ, ਹਰਿੰਦਰ ਸਿੰਘ, ਦੀਪੂ ਕੁਲਾਰਾਂ, ਰਣਦੀਪ ਸਿੰਘ ਮਿੰਟੂ ਸਰਪੰਚ ਬਡਰੁੱਖਾਂ, ਸਤਨਾਮ ਸਿੰਘ ਕਾਲਾ ਬਡਰੁੱਖਾਂ, ਮਿੱਠੂ ਸਿੰਘ ਦੁੱਗਾਂ, ਮੇਘ ਸਿੰਘ ਸਰਪੰਚ, ਬੱਬੂ ਸਿੰਘ ਕਿਲਾ ਭਰੀਆਂ, ਕੁਲਦੀਪ ਸਿੰਘ ਦੁੱਗਾਂ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਬਲਵਿੰਦਰ ਢਿੱਲੋਂ, ਰਾਜ ਸਿੰਘ ਰਾਜੂ, ਮੇਲਾ ਸਿੰਘ ਸੂਬੇਦਾਰ, ਵਿੱਕੀ ਵਸ਼ਿਸ਼ਟ, ਪ੍ਰਿਤਪਾਲ ਸਰਪੰਚ ਦਿਆਲਗੜ੍ਹ, ਰਣਜੀਤ ਸਿੰਘ ਤੇ ਹਰਮੀਤ ਵਿਰਕ ਵੀ ਹਾਜ਼ਰ ਸਨ।