ਚੰਡੀਗੜ੍ਹ : ਹਰਿਆਣਾ ਦੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਸੂਬਾ ਸਰਕਾਰ ਦਾ ਭਵਿੱਖ ਵਿਚ ਮੱਛੀ ਪਾਲਣ 'ਤੇ ਵੀ ਵਿਸ਼ੇਸ਼ ਫੋਕਸ ਰਹੇਗਾ। ਉਨ੍ਹਾਂ ਨੇ ਅੱਜ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੇ ਬਾਅਦ ਜਾਣਕਾਰੀ ਦਿੱਤੀ ਕਿ ਸਰਕਾਰ ਦਾ ਯਤਨ ਹੈ ਕਿ ਵਿਭਾਗ ਦੀ ਯੋਜਨਾਵਾਂ ਦਾ ਲਾਭ ਮੱਛੀ ਪਾਲਕਾਂ ਤੱਕ ਪ੍ਰਭਾਵੀ ਰੂਪ ਨਾਲ ਪਹੁੰਚੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਸ੍ਰੀ ਰਾਣਾ ਨੇ ਬਜਟ ਪੂਰਵ ਚਰਚਾ ਦੌਰਾਨ ਅਧਿਕਾਰੀਆਂ ਨੂੰ ਕੇਂਦਰ ਅਤੇ ਸੂਬਾ ਪ੍ਰਯੋਜਿਤ ਯੋਜਨਾਵਾਂ ਨੂੰ ਸਾਰੇ ਕਿਸਾਨਾਂ ਤੱਕ ਪਹੁੰਚਾਉਣ ਲਈ ਠੋਸ ਰਣਨੀਤੀਆਂ ਬਨਾਉਣ ਅਤੇ ਇੰਨ੍ਹਾਂ ਦੇ ਪ੍ਰਤੀ ਜਾਗਰੁਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ।
ਫਿਸ਼-ਫੀਫ ਉਤਪਾਦਨ ਅਤੇ ਝੀਂਗਾ ਪਾਲਣ ਨੂੰ ਪ੍ਰੋਤਸਾਹਨ
ਮੱਛੀ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ ਰਾਜ ਵਿਚ ਫਿਸ਼-ਫੀਡ ਉਤਪਾਦਨ ਵਧਾਉਣ ਲਈ ਨਵੇਂ ਪਲਾਂਟ ਸਥਾਪਿਤ ਕਰਨ ਦੇ ਉਪਾਅ ਤਲਾਸ਼ਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਹੋਰ ਵਿਭਾਗਾਂ ਦੇ ਨਾਲ ਮਿਲ ਕੇ ਇਕ ਵਿਆਪਕ ਯੋਜਨਾ ਤਿਆਰ ਕਰਣਗੇ। ਝੀਂਗਾ ਮੱਛੀ ਦੇ ਪਾਲਣ ਨੂੰ ਕਿਸਾਨਾਂ ਲਈ ਲਾਭਦਾਇਕ ਦੱਸਦੇ ਹੋਏ ਕਿਹਾ ਕਿ ਅਧਿਕਾਰੀ ਕਿਸਾਨਾਂ ਨੂੰ ਝੀਂਗਾ ਪਾਲਣ ਲਈ ਪ੍ਰੇਰਿਤ ਕਰਨ ਤਾਂ ਜੋ ਖੇਤੀ ਦੇ ਨਾਲ-ਨਾਲ ਇਹ ਉਨ੍ਹਾਂ ਦੇ ਲਈ ਇੱਕ ਵੱਧ ਆਮਦਨ ਸਰੋਤ ਬਣ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਝੀਂਗਾ ਪਾਲਣ ਦੇ ਲਈ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾਣ ਵਾਲੀ ਯੋਜਨਾਵਾਂ ਅਤੇ ਸਬਸਿਡੀ ਦੀ ਜਾਣਕਾਰੀ ਦੇਣ ਦੀ ਜਰੂਰਤ 'ਤੇ ਜੋਰ ਦਿੱਤਾ। ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਵਿਭਾਗ ਦੀ ਕਾਰਜ ਸਮਰੱਥਾ ਵਿਚ ਸੁਧਾਰ ਲਈ ਮੱਛੀ ਪਾਲਕਾਂ ਦੇ ਡੇਟਾ ਨੂੰ ਡਿਜੀਟਲੀਕਰਣ ਕਰਨ ਦੀ ਪ੍ਰਕ੍ਰਿਆ ਨੂੰ ਤੇਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਨਾਲ ਹੀ, ਉਨ੍ਹਾਂ ਨੇ ਵਿਭਾਗ ਦੇ ਸਾਲਾਨ ਬਜਟ ਦੀ ਤਿਆਰੀ ਲਈ ਯੋਜਨਾਵਾਂ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੱਛੀ ਪਾਲਣ ਦੇ ਖੇਤਰ ਵਿਚ ਨਵਾਚਾਰ ਅਤੇ ਕਿਸਾਨ-ਹਿੱਤ ਯੋਜਨਾਵਾਂ ਰਾਹੀਂ ਕਿਸਾਨਾਂ ਨੂੰ ਸ਼ਸ਼ਕਤ ਬਨਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਨਾਲ ਹਰਿਆਣਾ ਦੇ ਗ੍ਰਾਮੀਣ ਖੇਤਰ ਵਿਚ ਆਰਥਕ ਖੁਸ਼ਹਾਲੀ ਨੂੰ ਪ੍ਰੋਤਸਾਹਨ ਮਿਲੇਗਾ।