ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਆਰਥਿਕ ਸੰਕਟ ‘ਚ ਸੀ ਤਾਂ ਡਾ. ਸਾਬ੍ਹ ਨੇ ਹੀ ਦੇਸ਼ ਨੂੰ ਇਸ ਤੋਂ ਬਾਹਰ ਕੱਢਿਆ ਸੀ। ਸ. ਮਾਨ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀਆਂ ਸਟ੍ਰੀਟ ਲਾਈਟਾਂ ‘ਚ ਪੜ੍ਹ ਕੇ ਉਹ ਇੰਨੇ ਮਹਾਨ ਵਿਅਕਤੀ ਬਣੇ। ਸਾਰੀ ਦੁਨੀਆ ‘ਚ ਡਾ. ਸਾਬ੍ਹ ਦਾ ਨਾਮ ਹੈ ਉਹ ਇੱਕ ਖਿੱਤੇ ਦੇ ਨਹੀਂ ਪੂਰੀ ਦੁਨੀਆ ਦੇ ਮੰਨੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ‘ਚ ਸਿੱਖਾਂ ਦੀ ਛਵੀ ਨੂੰ ਵੱਡਾ ਮਾਣ-ਸਨਮਾਨ ਦਿਵਾਉਣ ਲਈ ਡਾਕਟਰ ਸਾਬ੍ਹ ਦਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਦਰਜ ਰਹੇਗਾ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬੀਮਾਰ ਸਨ।