Wednesday, January 08, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Chandigarh

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

January 04, 2025 03:14 PM
SehajTimes

ਚੰਡੀਗੜ੍ਹ : ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਭਲਾਈ ਪਹਿਲਕਦਮੀ ਦੇ ਹਿੱਸੇ ਵਜੋਂ, ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਕੀਤਾ ਗਿਆ ਤਾਂ ਕਿ ਉਹਨਾਂ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਲਾਭ ਦਿੱਤਾ ਜਾ ਸਕੇ ਅਤੇ ਜ਼ਰੂਰੀ ਸ਼ੁਰੂਆਤੀ ਸਿੱਖਿਆ ਪ੍ਰੋਗਰਾਮਾਂ ਨਾਲ ਜੋੜਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਦੀ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ, ਉਨ੍ਹਾਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਆਤਮ-ਨਿਰਭਰਤਾ ਨੂੰ ਵਧਾਉਣ ਅਤੇ ਜੇਲ੍ਹ ਤੋਂ ਬਾਹਰ ਦੀ ਜ਼ਿੰਦਗੀ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਜੇਲ੍ਹ ਵਿੱਚ ਇੱਕ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ, ਇਸ ਮੌਕੇ ਜੇਲ੍ਹ ਵਿੱਚ ਸੱਭਿਆਚਾਰਕ ਪ੍ਰੋਗਰਾਮ ਹੋਇਆ, ਜਿੱਥੇ ਔਰਤਾਂ ਨੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਭਾਗ ਲਿਆ।

ਡਾ. ਬਲਜੀਤ ਕੌਰ ਨੇ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੌਸ਼ਟਿਕ ਭੋਜਨ ਅਤੇ ਬੁਨਿਆਦੀ ਸਿੱਖਿਆ ਪ੍ਰਦਾਨ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਮਹਿਲਾਵਾਂ ਦੀ ਸਿਹਤ ਜਾਂਚ ਸਬੰਧੀ ਅਤੇ ਉਨ੍ਹਾਂ ਨੂੰ ਰੁਜਗਾਰ ਦੇਣ ਸਬੰਧੀ ਲਗਾਤਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕਰ ਰਹੀ ਹੈ, ਉੱਥੇ ਹੀ ਇਨ੍ਹਾਂ ਦਾ ਲਾਭ ਹਰ ਮਹਿਲਾ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਸੂਬੇ ਦੀ ਕੋਈ ਵੀ ਮਹਿਲਾ ਇਹਨਾਂ ਦਾ ਲਾਭ ਲੈਣ ਤੋਂ ਵਾਂਝੀ ਨਾ ਰਹਿ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਿਲ੍ਹਾ ਫਰੀਦਕੋਟ ਵਿੱਚ ਵੀ ਅਜਿਹੇ ਕੈਂਪ ਦਾ ਆਯੋਜਨ ਕਰਕੇ ਮਹਿਲਾਵਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਦਿੱਤਾ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੀ ਸਿਹਤ ਜਾਂਚ, ਉਨ੍ਹਾਂ ਦੀ ਸਰੀਰਕ ਸਥਿਤੀ, ਉਨ੍ਹਾਂ ਦੇ ਬੱਚਿਆ ਲਈ ਸਹੂਲਤਾਂ ਆਦਿ ਦੇਖਣ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਮਹਿਲਾਵਾਂ ਨੂੰ ਚੰਗੀ ਸਿੱਖਿਆ ਲੈ ਕੇ ਜੇਲ੍ਹ ਤੋਂ ਬਾਹਰ ਆ ਕੇ ਆਪਣੇ ਰੁਜਗਾਰ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਬੱਚਿਆ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।

ਜੇਲ੍ਹ ਦੇ ਸੁਪਰਡੈਂਟ ਵੱਲੋਂ ਜੇਲ੍ਹ ਵਿਚ ਕੈਦੀ ਮਹਿਲਾਵਾਂ ਲਈ ਕੀਤੇ ਵਧੀਆ ਪ੍ਰਬੰਧਾਂ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਡੀ ਸੀ ਨੇ ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ

ਐੱਮ ਐਲ ਏ ਕੁਲਵੰਤ ਸਿੰਘ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ

ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ

ਕੁਲਵੰਤ ਭੁੰਨੋ ਦੀ ਅਗਵਾਈ ਹੇਠ ਅੰਬੇਡਕਰ ਸੈਨਾ ਪੰਜਾਬ ਵੱਲੋਂ ਯੂਥ ਸੰਮੇਲਨ ਦਾ ਕੀਤਾ ਆਯੋਜਨ

ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ