Monday, January 06, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Chandigarh

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

January 04, 2025 03:22 PM
SehajTimes

 ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਉਮੀਦ ਹੈ, ਜੋ ਕਿ ਪੰਜਾਬ ਵੱਲੋਂ ਸਾਫ਼ ਅਤੇ ਟਿਕਾਊ ਊਰਜਾ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਰੂਫਟਾਪ ਸੋਲਰ ਸਮਰੱਥਾ ਦੀ ਸਮਰੱਥਾ ਵਿੱਚ ਹੋਈ ਮਹੱਤਵਪੂਰਨ ਤਰੱਕੀ 'ਤੇ ਰੋਸ਼ਨੀ ਪਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਵੀ 86 ਮੈਗਾਵਾਟ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਰੂਫ਼ਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ ਹੁਣ ਤੱਕ 430 ਮੈਗਾਵਾਟ ਹੋ ਗਈ ਹੈ, ਜੋ ਰਾਜ ਦੀ ਨਵਿਆਉਣਯੋਗ ਊਰਜਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 ਇਸ ਪ੍ਰਾਪਤੀ ਦੇ ਬਹੁਪੱਖੀ ਲਾਭਾਂ ਨੂੰ ਦਰਸਾਉਂਦੇ ਹੋਏ, ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਮਰੱਥਾ ਵਾਧੇ ਤੋਂ ਪੈਦਾ ਹੋਣ ਵਾਲੀ ਸੂਰਜੀ ਊਰਜਾ ਪੀ.ਐਸ.ਪੀ.ਸੀ.ਐਲ ਦੇ ਖਪਤਕਾਰਾਂ ਲਈ ਬਿਜਲੀ ਦੇ ਬਿੱਲਾਂ ਵਿੱਚ ਮਹੱਤਵਪੂਰਨ ਕਮੀ ਕਰੇਗੀ ਅਤੇ ਵਾਤਾਵਰਣ ਨੂੰ ਬਹੁਤ ਲਾਭ ਪਹੁੰਚਾਏਗੀ। ਉਨ੍ਹਾਂ ਨੇ ਰਾਜ ਦੇ ਘਰੇਲੂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਰੂਫ਼ਟਾਪ ਸੋਲਰ ਸਿਸਟਮ ਲਗਾਉਣ ਅਤੇ ਪਹਿਲੇ 2 ਕਿਲੋਵਾਟ ਲਈ 30,000 ਰੁਪਏ ਪ੍ਰਤੀ ਕਿਲੋਵਾਟ, 2 ਕਿਲੋਵਾਟ ਤੋਂ 3 ਕਿਲੋਵਾਟ ਤੱਕ 18,000 ਰੁਪਏ ਪ੍ਰਤੀ ਕਿਲੋਵਾਟ, ਅਤੇ 3 ਕਿਲੋਵਾਟ ਲਈ ਕੁੱਲ 78,000 ਰੁਪਏ ਦੀ ਸਬਸਿਡੀ ਦਾ ਲਾਭ ਲੈਣ।

 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਰੂਫ਼ਟਾਪ ਸੋਲਰ ਨੂੰ ਅਪਣਾਉਣ ਦੀ ਸਹੂਲਤ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਰਪਿਤ ਨੋਡਲ ਦਫ਼ਤਰ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੂਰਜੀ ਊਰਜਾ ਦੀ ਵਰਤੋਂ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਲਈ ਸਿੰਗਲ-ਪੁਆਇੰਟ ਸੰਪਰਕ ਪ੍ਰਦਾਨ ਕਰਨਾ ਹੈ। ਇਸ ਨੋਡਲ ਦਫ਼ਤਰ ਨਾਲ 9646129246 'ਤੇ ਫ਼ੋਨ ਕਰ ਕੇ ਜਾਂ rts.ipc@gmail.com 'ਤੇ ਈਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। 

ਬਿਜਲੀ ਮੰਤਰੀ ਨੇ ਕਿਹਾ ਕਿ ਰੂਫਟਾਪ ਸੂਰਜੀ ਊਰਜਾ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਵਿਆਪਕ ਜਨਤਕ ਜਾਗਰੂਕਤਾ ਪੈਦਾ ਕਰਨ ਲਈ, ਪੀ.ਐਸ.ਪੀ.ਸੀ.ਐਲ ਨੇ ਪ੍ਰਮੁੱਖ ਅਖਬਾਰਾਂ ਵਿੱਚ ਵੱਖ-ਵੱਖ ਇਸ਼ਤਿਹਾਰਾਂ ਅਤੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਲੋਕਾਂ ਨੂੰ ਉਹਨਾਂ ਦੀਆਂ ਬਿਜਲੀ ਲੋੜਾਂ ਲਈ ਸੂਰਜੀ ਊਰਜਾ ਹੱਲ ਅਪਣਾਉਣ ਪ੍ਰਤੀ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਹੈ। ।

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਿਜਲੀ ਮਿਸ਼ਰਣਉਤਪਾਦਨ ਵਿੱਚ ਸਾਫ਼-ਸੁਥਰੀ ਅਤੇ ਲਾਗਤ ਪੱਖੋਂ ਪ੍ਰਭਾਵਸ਼ਾਲੀ ਨਵਿਆਉਣਯੋਗ ਊਰਜਾ ਦਾ ਹਿੱਸਾ ਵਧਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਰੂਫ਼ਟਾਪ ਸੋਲਰ ਊਰਜਾ ਨੂੰ ਉਤਸ਼ਾਹਿਤ ਕਰਕੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਸਾਰਥਕ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਲਈ ਇੱਕ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਹੋਰ ਵਧਾਉਣ ਪ੍ਰਤੀ ਵਚਨਬੱਧ ਹੈ।

Have something to say? Post your comment

 

More in Chandigarh

ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਗਾਇਆ 10ਵਾਂ ਮੁਫ਼ਤ ਸਿਹਤ ਜਾਂਚ ਕੈਂਪ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਚੰਡੀਗੜ੍ਹ 'ਚ ਪ੍ਰਵਾਸੀ ਬਦਮਾਸ਼ਾਂ ਵੱਲੋਂ ਸਿੱਖ ਨੌਜਵਾਨ ਦੇ ਕਕਾਰਾਂ ਦੀ ਕੀਤੀ ਬੇਅਦਬੀ, ਲਾਹੀ ਪੱਗ ਤੇ ਦਾੜੀ ਪੁੱਟੀ

ਪੱਤਰਕਾਰ ਜਰਨੈਲ ਸਿੰਘ ਸਨੌਲੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ