ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਹੈਪੀ ਨਮੋਲ, ਬੂਟਾ ਸਿੰਘ ਝਾੜੋਂ ਅਤੇ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਨੀਤੀ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖੇਤੀ ਨੀਤੀ ਦੇ ਖਰੜੇ ਨੂੰ ਤੁਰੰਤ ਰੱਦ ਕਰਨ ਨੂੰ ਯਕੀਨੀ ਬਣਾਵੇ। ਐਤਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ , ਸੰਤ ਰਾਮ ਛਾਜਲੀ ਅਤੇ ਹੈਪੀ ਨਮੋਲ ਨੇ ਕਿਹਾ ਕਿ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਦੇਣ ਸਮੇਤ ਹੋਰ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਦੋਵੇਂ ਫੋਰਮਾ ਵੱਲੋਂ ਪਿਛਲੇ ਦਸ ਮਹੀਨਿਆਂ ਤੋਂ ਹਰਿਆਣੇ ਦੀਆਂ ਹੱਦਾਂ ਤੇ ਕਿਸਾਨ ਸ਼ੰਘਰਸ਼ ਚੱਲ ਰਿਹਾ ਹੈ ਬਾਵਜੂਦ ਇਸਦੇ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਕਿਸਾਨਾਂ ਉਪਰ ਜਬਰ ਕਰ ਰਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ ਮਰਨ ਵਰਤ ਤੇ ਬੈਠੇ ਹੋਏ ਹਨ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਖੇਤੀ ਨੀਤੀ ਦਾ ਖਰੜਾ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ ਅਜਿਹੇ ਵਿੱਚ ਸੂਬੇ ਦੀ ਭਗਵੰਤ ਮਾਨ ਸਰਕਾਰ ਕੇਂਦਰ ਵੱਲੋਂ ਭੇਜੇ ਖੇਤੀ ਖਰੜੇ ਨੂੰ ਤੁਰੰਤ ਰੱਦ ਕਰਕੇ ਭੇਜੇ। ਕਿਸਾਨ ਵਿਰੋਧੀ ਨਵੀ ਮਾਰਕੀਟ ਨੀਤੀ ਨੂੰ ਪੰਜਾਬ ਸਰਕਾਰ ਰੱਦ ਕਰਕੇ ਵਾਪਿਸ ਭੇਜੇ ਤੇ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੇਣ ਦੀ ਸਿਫਾਰਸ਼ ਕਰੇ। ਉਨ੍ਹਾਂ ਕਿਹਾ ਕਿ ਛੇ ਜਨਵਰੀ ਨੂੰ ਸ਼ੰਭੂ ਬਾਰਡਰ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਜੱਗਰ ਸ਼ਾਹਪੁਰ,ਮੀਤਾ ਛਾਜਲੀ,ਮੱਖਣ ਧਰਮਗੜ੍ਹ,ਦਰਵਾਰਾ ਮੈਦੇਵਾਸ, ਚੰਨਣ ਫੌਜੀ ਮੈਦੇਵਾਸ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ, ਨਿਰਭੈ ਸਿੰਘ ਮੈਦੇਵਾਸ, ਗੁਰਚਰਨ ਸਿੰਘ ਬਿਗੜਵਾਲ, ਜਗਤਾਰ ਸਿੰਘ ਧਰਮਗੜ੍ਹ, ਜਗਤਾਰ ਸਿੰਘ ਚੀਮਾਂ, ਮੱਖਣ ਸਿੰਘ ਚੀਮਾਂ, ਹਰਬੰਸ ਸਿੰਘ ਤੋਲਾਵਾਲ, ਸਤਪਾਲ ਸਿੰਘ, ਤਰਸੇਮ ਸਿੰਘ, ਦਰਸ਼ਨ ਸਿੰਘ ਨੀਲੋਵਾਲ, ਬਿੱਕਰ ਸਿੰਘ ਚੀਮਾਂ ਆਦਿ ਹਾਜ਼ਰ ਸਨ।