Wednesday, January 08, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Haryana

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ : ਨਾਇਬ ਸਿੰਘ ਸੈਣੀ

January 06, 2025 03:36 PM
SehajTimes

ਮੁੱਖ ਮੰਤਰੀ ਨੇ ਗੁਰੂਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ

ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ - ਮੁੱਖ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ ਸੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਸ਼ਰਧਾਸੁਮਨ ਅਰਪਿਤ ਕਰ ਰਹੇ ਸਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ 'ਤੇ ਸੀਸ ਨਿਵਾਇਆ ਅਤੇ ਅਖੰਡ ਪਾਠ ਵਿਚ ਵੀ ਸ਼ਾਮਿਲ ਹੋਏ। ਇਸ ਦੇ ਬਾਅਦ ਉਨ੍ਹਾਂ ਨੇ ਨਿਸ਼ਾਨ ਸਾਹਿਬ 'ਤੇ ਵੀ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਅਤੇ ਸਮਾਜ ਤੇ ਰਾਸ਼ਟਰ ਲਈ ਆਪਣਾ ਪਰਿਵਾਰ ਵਾਰਿਆ ਸੀ। ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸੂਬੇ ਤੇ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਈ ਹੈ। ਇਸ ਵਾਰ ਵੀ ਤੇਜ ਗਤੀ ਨਾਲ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਾਰੇ ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਯਕੀਨੀ ਕਰਣਗੇ।

ਲੋਹਾਰੂ ਮਾਮਲੇ 'ਤੇ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੀਬੀਆਈ ਜਾਂਚ ਕਰਵਾਉਣ ਤੋਂ ਪਹਿਲਾਂ ਹਰਿਆਣਾ ਦੀ ਏਜੰਸੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਸੂਬੇ ਦਾ ਨਾਗਰਿਕ ਬਿਨ੍ਹਾ ਭੈਅ ਦੇ ਸੁਖਮਈ ਜੀਵਨ ਬਤੀਤ ਕਰੇ, ਇਹ ਸਰਕਾਰ ਦਾ ਯਤਨ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ ਵਿਚ ਕੁੜੀਆਂ ਨੂੰ ਮੁਫਤ ਸਿਖਿਆ ਮਹੁਇਆ ਕਰਵਾਈ ਜਾ ਰਹੀ ਹੈ। ਇਸ ਮੌਕੇ 'ਤੇ ਨਾਡਾ ਸਾਹਿਬ ਗੁਰੂਦੁਆਰਾ ਜੱਥੇਦਾਰ ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੂੰ ਸਰੋਪਾ ਭੇਂਟ ਕਰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ, ਇਸ ਦੇ ਲਈ ਮੁੱਖ ਮੰਤਰੀ ਵਧਾਈਯੋਗ ਹਨ। ਸੂਬੇ ਦੇ 40 ਵਾਰਡਾਂ ਵਿਚ ਪਹਿਲੀ ਵਾਰ 19 ਜਨਵਰੀ ਨੂੰ ਚੋਣ ਹੋਵੇਗਾ। ਇਸ ਮੌਕੇ 'ਤੇ ਸਾਬਕਾ ਮੁੱਖ ਮੰਤਰੀ ਕੰਵਰਪਾਲ ਗੁੱਜਰ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

Have something to say? Post your comment

 

More in Haryana

ਲੋਹਗੜ੍ਹ ਵਿਚ ਜਲਦ ਬਣੇਗਾ ਵਿਸ਼ਵ ਪੱਧਰੀ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ

ਹਰਿਆਣਾ ਦੇ ਸੇਵਾ ਦਾ ਅਧਿਕਾਰ ਆਯੋਗ ਨੇ ਗਲਦ ਬਿਜਲੀ ਬਿੱਲ ਲਈ ਖਪਤਕਾਰ ਨੂੰ 500 ਰੁਪਏ ਮੁਆਵਜਾ ਦੇਣ ਦੇ ਦਿੱਤੇ ਆਦੇਸ਼

ਸੂਬਾ ਸਰਕਾਰ ਦਾ ਮੱਛੀ ਪਾਲਣ 'ਤੇ ਰਹੇਗਾ ਫੋਕਸ : ਸ਼ਿਸ਼ਾਮ ਸਿੰਘ ਰਾਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਕਦਮ ਚੁਕਿਆ, ਦੋ ਨਾਇਬ ਤਹਿਸੀਲਦਾਰ ਮੁਅਤੱਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੁੰਡਰੀ ਧੰਨਵਾਦ ਰੈਲੀ ਵਿਚ ਪੁੰਡਰੀ ਖੇਤਰਵਾਸੀਆਂ ਲਈ ਕੀਤੇ ਵੱਡੇ ਐਲਾਨ

ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ

ਪ੍ਰਧਾਨ ਮੰਤਰੀ ਸੂਰਿਆ ਘਰ-ਮੁਫਤ ਬਿਜਲੀ ਯੋਜਨਾ-ਸੂਬੇ ਵਿਚ 45.50 ਮੇਗਾਵਾਟ ਸਮਰੱਥਾ ਦੇ 9,600 ਤੋਂ ਵੱਧ ਰੂਫਟਾਪ ਸੋਲਰ ਸਿਸਟਮ ਲਗਾਏ ਗਏ

ਗੁਰੂਗ੍ਰਾਮ ਵਿਚ ਸਫਾਈ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਦੇ ਸਖਤ ਨਿਰਦੇਸ਼, ਸਵੱਛਤਾ ਮਾਨਕਾਂ ਦੇ ਅਨੁਰੂਪ ਸ਼ਹਿਰ ਵਿਚ ਸਫਾਈ ਵਿਵਸਥਾ ਕੀਤੀ ਜਾਵੇ ਯਕੀਨੀ

ਖਿਡਾਰੀਆਂ ਦੇ ਪ੍ਰੋਤਸਾਹਨ ਅਤੇ ਭਲਾਈ ਲਈ ਹਰ ਖਿਡਾਰੀ ਨੂੰ 20 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰ ਦੇਣਗੇ : ਮੁੱਖ ਮੰਤਰੀ