ਗੜ੍ਹਸ਼ੰਕਰ : ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਅੰਬੇਡਕਰ ਸੈਨਾ ਪੰਜਾਬ ਵੱਲੋਂ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ ਦੀ ਅਗਵਾਈ ਵਿੱਚ ਵਿਸ਼ਾਲ ਯੂਥ ਸੰਮੇਲਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜ਼ਾਬ ਭਰ ਤੋਂ ਸਮਾਜਿਕ ਅਤੇ ਧਾਰਮਿਕ ਖੇਤਰਾਂ ਵਿਚ ਕੰਮ ਕਰਨ ਵਾਲੇ ਬੁੱਧੀਜੀਵੀਆਂ ਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਅਤੇ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਦੇਸ਼ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਬਾਵਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦੇ ਪ੍ਰਤੀ ਵਿਵਾਦਤ ਟਿੱਪਣੀ ਦੀ ਆਲੋਚਨਾ ਕਰਦਿਆਂ ਨੌਜਵਾਨਾਂ ਨੂੰ ਭਾਜਪਾ ਦੀਆਂ ਫਿਰਕਾਪ੍ਰਸਤੀ ਤਾਕਤਾਂ ਨਾਲ ਲੜਨ ਲਈ ਪਿੰਡਾ ਵਿਚ ਜਾ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕੇਡਰ ਕਰਨ ਦਾ ਸੁਨੇਹਾ ਦਿੱਤਾ। ਬੁਲਾਰਿਆਂ ਨੇ ਪੂਰੇ ਦੇਸ਼ ਦੇ ਵਿੱਚ 26 ਜਨਵਰੀ ਨੂੰ ਸੰਵਿਧਾਨ ਬਚਾਓ ਦੇਸ਼ ਬਚਾਓ ਅੰਦੋਲਨ ਸ਼ੁਰੂ ਕਰਕੇ 14 ਅਪ੍ਰੈਲ ਤੱਕ ਦੇਸ਼ ਭਰ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ।