ਚੰਡੀਗੜ੍ਹ : ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ ਹੋ ਗਈ ਹੈ।ਇਹ ਮੀਟਿੰਗ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫਤਰ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਰੱਖੀ ਗਈ ਹੈ ਜਿਸ ਵਿਚ ਯੂਨੀਅਨ ਦੇ 5 ਮੈਂਬਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿਖੇ ਇਕੱਠੇ ਹੋਏ ਸਨ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋਣਗੇ। ਜਿਨ੍ਹਾਂ ਨੂੰ ਪੁਲਿਸ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਅੱਜ ਉਨ੍ਹਾਂ ਦੀ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਬਾਅਦ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਸਵੇਰੇ 10 ਵਜੇ ਮੁਹਾਲੀ ਵਿੱਚ ਧਰਨਾ ਸ਼ੁਰੂ ਕਰ ਦਿੱਤਾ। ਮੁਲਾਜ਼ਮ ਦੁਪਹਿਰ 12 ਵਜੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਵਾਲੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਮੁਲਾਜ਼ਮਾਂ ਦੇ ਮੁਹਾਲੀ ਪੁੱਜਣ ’ਤੇ ਚੰਡੀਗੜ੍ਹ-ਲੁਧਿਆਣਾ ਰੂਟ ਬੰਦ ਕਰ ਦਿੱਤਾ ਗਿਆ। ਕੁਝ ਸਮੇਂ ਬਾਅਦ ਪੁਲਿਸ ਨੇ ਹਾਈਵੇਅ ਵੀ ਖੋਲ੍ਹ ਦਿੱਤਾ। ਇਹ ਹੜਤਾਲ ਤਿੰਨ ਦਿਨਾਂ ਲਈ ਸੀ। ਅੱਜ ਇਸ ਦਾ ਦੂਜਾ ਦਿਨ ਸੀ। ਸਰਕਾਰ ਅਗਲੇ ਦਿਨ ਹੀ ਗੱਲਬਾਤ ਲਈ ਰਾਜ਼ੀ ਹੋ ਗਈ ਜਿਸ ਕਾਰਨ ਹੜਤਾਲ ਖਤਮ ਕਰ ਦਿੱਤੀ ਗਈ।