ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜਿਆਂ ਦਾ ਐਲਾਨ 8 ਫਰਵਰੀ ਨੂੰ ਹੋਵੇਗਾ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਵਾਰ ਦਿੱਲੀ ਚੋਣਾਂ ਵਿੱਚ 1.55 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ। ਜਿਸ ਵਿੱਚ ਪਹਿਲੀ ਵਾਰ ਵੋਟਰਾਂ ਦੀ ਗਿਣਤੀ 2.08 ਲੱਖ ਹੋਵੇਗੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਹੋਵੇਗੀ। 10 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਮੀਦਵਾਰ 17 ਜਨਵਰੀ ਤੱਕ ਨਾਮਜ਼ਦਗੀ ਦਾਖਲ ਕਰ ਸਕਣਗੇ ਅਤੇ 20 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ।