ਸੁਨਾਮ : ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਅ ਰਹੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੀ ਪ੍ਰਧਾਨ ਰਾਜਿੰਦਰ ਸਿੰਘ ਕੈਫ਼ੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਰਨੈਲ ਸਿੰਘ ਢੋਟ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰੈਸ ਸਕੱਤਰ ਚਮਕੌਰ ਸਿੰਘ ਹਾਂਡਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਬਲਜਿੰਦਰ ਸਿੰਘ ਕਾਕਾ ਠੇਕੇਦਾਰ ਨੂੰ ਸਕੱਤਰ, ਖਜਾਨਚੀ ਗੁਰਦਿਆਲ ਸਿੰਘ, ਸਰਪ੍ਰਸਤ ਗਿਆਨ ਸਿੰਘ ਥਿੰਦ, ਚੇਅਰਮੈਨ ਹਾਕਮ ਸਿੰਘ ਸਾਬਕਾ ਕੌਂਸਲਰ, ਸੀਨੀਅਰ ਮੀਤ ਪ੍ਰਧਾਨ ਗੁਰਤੇਗ ਸਿੰਘ ਨਿੱਕਾ, ਮੀਤ ਪ੍ਰਧਾਨ ਰਾਮ ਸਿੰਘ ਜੋਸ਼ਨ, ਪ੍ਰੈਸ ਸਕੱਤਰ ਚਮਕੌਰ ਸਿੰਘ ਹਾਂਡਾ, ਸਲਾਹਕਾਰ ਗੁਰਚਰਨ ਸਿੰਘ ਸ਼ੰਮੀ, ਮੁੱਖ ਸਲਾਹਕਾਰ ਪਰਮਾ ਨੰਦ ਸਿੰਘ ਅਬਦਾਲ ਨੂੰ ਬਣਾਇਆ ਗਿਆ। ਕਲੱਬ ਦੇ ਨਵੇਂ ਬਣੇ ਪ੍ਰਧਾਨ ਕਰਨੈਲ ਸਿੰਘ ਢੋਟ ਦਾ ਸਿਨੇਮਾ ਰੋਡ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਗਪਾਲ ਸਿੰਘ ਢੀਂਡਸਾ, ਥਾਣੇਦਾਰ ਓਮ ਪ੍ਰਕਾਸ਼, ਜਸਵਿੰਦਰ ਸਿੰਘ ਤੱਗੜ, ਦੀਪਾਂਸੂ ਜੈਨ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਅੱਖਾਂ ਦਾ ਮੁਫ਼ਤ ਕੈਂਪ ਲਾਕੇ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਵਿੱਚ ਲੈਂਜ ਪਵਾਏ ਜਾਂਦੇ ਹਨ ਲੋੜਵੰਦ ਕੁੜੀਆਂ ਦੇ ਵਿਆਹ, ਖੂਨਦਾਨ ਕੈਂਪ ਤੋਂ ਇਲਾਵਾ ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਕਲੱਬ ਮੈਂਬਰਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਸਾਰਿਆਂ ਦੇ ਸਹਿਯੋਗ ਨਾਲ ਤਨਦੇਹੀ ਨਾਲ ਨਿਭਾਉਣਗੇ।