Wednesday, April 16, 2025

Chandigarh

ਸੜ੍ਹਕ ਸੁਰੱਖਿਆ ਮਾਹ ਤਹਿਤ 31 ਜਨਵਰੀ ਤੱਕ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ : ਰੀਜਨਲ ਟਰਾਂਸਪੋਰਟ ਅਫ਼ਸਰ

January 09, 2025 03:28 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਦੇਸ਼ ਭਰ ਵਿਚ ਸੜਕੀ ਆਵਾਜਾਈ ਨੂੰ ਸੁਰਖਿਅਤ ਅਤੇ ਸੰਚਾਰੂ ਢੰਗ ਨਾਲ ਚਲਾਉਣ ਹਿੱਤ ਪਹਿਲੀ ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਪ੍ਰਦੀਪ ਸਿੰਘ ਢਿੱਲੋ, ਰਿਜ਼ਨਲ ਟਰਾਂਸਪੋਰਟ ਅਫਸਰ, ਐਸ.ਏ.ਐਸ.ਨਗਰ ( ਮੋਹਾਲੀ ) ਵਲੋਂ ਦਫਤਰ ਵਿਚ ਕੰਮਾਂ ਲਈ ਆਏ 400 ਦੇ ਕਰੀਬ ਲੋਕਾਂ ਨੂੰ, ਜਿਨ੍ਹਾਂ ਵਿਚ ਟਰਾਂਸਪੋਰਟਰ ਵੀ ਸ਼ਾਮਿਲ ਸਨ, ਸੜ੍ਹਕ ਸੁਰੱਖਿਆ ਸਬੰਧੀ ਜਾਗੂਰਕਤਾ ਲਿਟਰੇਚਰ ਵੰਡਿਆ ਗਿਆ ਅਤੇ ਇਨ੍ਹਾਂ ਧੁੰਦ ਦੇ ਦਿਨਾਂ ਵਿਚ ਵਾਹਨਾਂ ਨੂੰ ਸਰੁੱਖਿਆ ਢੰਗ ਨਾਲ ਚਲਾਉਣ ਅਤੇ ਸਾਵਧਾਨੀ ਵਰਤਣ ਲਈ ਅਪੀਲ ਕੀਤੀ ਗਈ।
    ਇਸ ਮੌਕੇ ਤੇ ਇਸ ਦਫਤਰ ਵਿੱਚ ਤੈਨਾਤ ਏ.ਐਸ.ਆਈ. ਹਰਜਿੰਦਰ ਸਿੰਘ ਵਲੋਂ ਵੀ ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਵਾਹਨ ਚਲਾਉਂਦੇ ਸਮੇਂ ਕਾਹਲੀ ਨਾ ਵਰਤੀ ਜਾਵੇ ਕਿਉਂਕਿ ਕਾਹਲੀ ਨਾਲੋਂ ਦੇਰ ਭਲੀ ਅਤੇ ਲੋਕਾਂ ਨੂੰ ਹੈਲਮਟ ਅਤੇ ਸੀਟ ਬੈਲਟ ਪਹਿਨਣ ਲਈ ਵੀ ਬੇਨਤੀ ਕੀਤੀ ਗਈ।
    ਆਰ.ਟੀ.ਓ. ਵਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਅੰਡਰਏਜ ਡਰਾਇਵਿੰਗ ਤੋਂ ਬਚਿਆ ਜਾਵੇ। ਅੱਜ ਕੱਲ੍ਹ ਚਲਾਨਾਂ ਦੇ ਜੁਰਮਾਨੇ ਵੀ ਬਹੁਤ ਵੱਧ ਗਏ ਹਨ, ਜਿਸ ਨਾਲ ਮਾਲੀ ਨੁਕਸਾਨ ਵੀ ਹੁੰਦਾ ਹੈ ਅਤੇ ਮਾਪਿਆ ਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ।
     ਇਸ ਸਮਾਗਮ ਵਿੱਚ ਕਮਲਜੀਤ ਚੋਪੜਾ, ਵਿਵੇਕ ਰਤਨ ਅਤੇ ਬਾਕੀ ਸਟਾਫ ਨੇ ਵੀ ਸ਼ਮੂਲੀਅਤ ਕੀਤੀ।    
    ਇਹ ਕਾਰਵਾਈ ਸਾਰਾ ਮਹੀਨਾ ਜਾਰੀ ਰਹੇਗੀ ਅਤੇ ਆਰ.ਟੀ.ਓ. ਵੱਲੋਂ ਸੜ੍ਹਕ ਸੁਰੱਖਿਆ ਸਬੰਧੀ ਵੱਖ ਵੱਖ ਵਿਭਾਗਾਂ ਨੂੰ ਵੀ ਸੜ੍ਹਕ ਸੁਰੱਖਿਆ ਸਬੰਧੀ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਹੈ ਕਿ ਆਪਣੇ ਅਧਿਕਾਰ ਖੇਤਰ ਵਿਚ ਆਵਜਾਈ ਨੂੰ ਸੁਰੱਖਿਅਤ ਕਰਨ ਲਈ ਉਪਰਾਲੇ ਕਰਦੇ ਹੋਏ ਆਰ.ਟੀ.ਓ. ਦਫਤਰ ਨੂੰ ਈ.ਮੇਲ ਤੇ ਰਿਪੋਰਟ ਭੇਜਣ ਤਾਂ ਜੋ ਸਰਕਾਰ ਨੂੰ ਮਹੀਨੇ ਦੇ ਅੰਤ ਵਿਚ ਰਿਪੋਰਟ ਭੇਜੀ ਜਾ ਸਕੇ।

 

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ