ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਪਿਛਲੇ ਲਗਭਗ 43 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋਂ ਉਠਾਉਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਦੇਸ਼ ਦੇ ਰਾਸ਼ਟਰਪਤੀ ਨੂੰ ਫੌਰਨ ਹਰਕਤ ਵਿੱਚ ਆਉਂਦਿਆਂ ਹੋਇਆਂ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਅਤੇ
ਕਿਸਾਨ ਜਥੇਬੰਦੀਆਂ ਨੂੰ ਸਮਾਂ ਦੇ ਕੇ ਉਨਾਂ ਦੀਆਂ ਮੰਗਾਂ ਹੱਲ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ । ਉਹਨਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰਾਂ ਤੁਰੰਤ ਹਰਕਤ ਵਿੱਚ ਆਉਣ ।