Friday, April 18, 2025

Chandigarh

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

January 09, 2025 04:23 PM
SehajTimes

ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ

ਚੰਡੀਗੜ੍ਹ : ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੀਗੇਟਾਂ ਨੂੰ ਪੰਜਾਬ ਦੀ ਨਿੱਘੀ ਆਓ ਭਗਤ ਮਾਨਣ ਲਈ ਸੂਬੇ 'ਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਪਾਰ ਤੇ ਉਦਯੋਗ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤ-ਮਹਾਤਮਾਵਾਂ ਦੀ ਵਸਾਈ ਧਰਤੀ ਪੰਜਾਬ ਦਾ ਮਾਹੌਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਰਪੂਰ ਹੈ ਅਤੇ ਇਹ ਮਾਹੌਲ ਵਪਾਰ ਤੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਪੂਰਾ ਢੁੱਕਵਾਂ ਅਤੇ ਸਾਜਗਾਰ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਸੂਬੇ ਵਿਚਲੇ ਉਦਯੋਗਾਂ ਦੀ ਤਰੱਕੀ ਲਈ ਪੂਰੀ ਸੁਹਿਰਦਤਾ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਇੰਡਸਫੂਡ ਵਿਚ ਫੂਡ ਉਦਯੋਗ ਨਾਲ ਸਬੰਧਤ 105 ਮੁਲਕਾਂ ਦੇ 3500 ਦੇ ਕਰੀਬ ਪ੍ਰਦਰਸ਼ਕਾਂ ਨੇ ਭਾਗ ਲਿਆ ਹੈ। ਇਸ ਸਮਾਗਮ ਵਿਖੇ ਮੁੱਖ ਮਹਿਮਾਨ ਵੱਜੋਂ ਪੁੱਜੇ ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੇਗੇਟਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਇਸ ਗੱਲ ਦੀ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇੱਕੋ ਛੱਤ ਹੇਠਾਂ ਦੁਨੀਆਂ ਭਰ ਦੇ ਨਾਮੀਂ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ ਹੈ।

ਇਸ ਮੌਕੇ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ ਨਵੰਬਰ ਮਹੀਨੇ ਪੰਜਾਬ ਵਿਚ ਇਸੇ ਤਰਜ਼ 'ਤੇ ਅੰਤਰ-ਰਾਸ਼ਟਰੀ ਫੂਡ ਫੈਸਟੀਵਲ ਕਰਵਾਉਣ ਦੀ ਯੋਜਨਾ ਹੈ, ਜਿਸ ਵਿਚ ਫੂਡ ਉਦਯੋਗ ਤੇ ਇਸ ਨਾਲ ਜੁੜੇ ਹੋਰ ਖੇਤਰਾਂ 'ਚ ਕਾਰਜਸ਼ੀਲ ਅੰਤਰ-ਰਾਸ਼ਟਰੀ ਕੰਪਨੀਆਂ ਨੂੰ ਬੁਲਾਇਆ ਜਾਵੇਗਾ।

ਪੰਜਾਬ ਵਿਚ ਨਿਵੇਸ਼ ਲਈ ਇੱਛਾ ਜਾਹਿਰ ਕਰਨ ਵਾਲੀਆਂ ਕੰਪਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਵੇਸ਼ ਤੇ ਉਦਯੋਗਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਤੇ ਇੰਨਵੈਸਟ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਕੌਮਾਂਤਰੀ ਪੱਧਰ ਉੱਤੇ ਹੁਣ ਪੰਜਾਬ ਦੇ ਉਤਪਾਦਾਂ ਦੀ ਮੰਗ ਦਿਨੋਂ ਦਿਨ ਵੱਧ ਰਹੀ ਹੈ।

ਸੌਂਦ ਵੱਲੋਂ ਪੰਜਾਬ ਵਿਚ ਨਿਵੇਸ਼ ਦੀ ਇੱਛਾ ਪ੍ਰਗਟਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੱਖਰੇ ਤੌਰ ਉੱਤੇ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਨੇ ਟੀ.ਪੀ.ਸੀ.ਆਈ ਦੇ ਚੇਅਰਮੈਨ ਮੋਹਿਤ ਸਿੰਗਲਾ ਨੂੰ ਅੰਤਰ-ਰਾਸ਼ਟਰੀ ਪੈਮਾਨੇ ਦਾ ਫੂਡ ਟਰੇਡ ਸ਼ੋਅ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਟੀ.ਪੀ.ਆਈ.ਸੀ ਦਾ ਪੰਜਾਬ ਚੈਪਟਰ ਬਣਾਉਣ ਲਈ ਵੀ ਆਖਿਆ।

ਉਨ੍ਹਾਂ ਦੱਸਿਆ ਕਿ ਇਸ ਫੂਡ ਟਰੇਡ ਸ਼ੋਅ ਵਿਚ ਸ਼ਿਰਕਤ ਕਰਨ ਲਈ ਉਨ੍ਹਾਂ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਵੱਲੋਂ ਪ੍ਰੇਰਿਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਸਮਾਗਮ ਵਿੱਚ ਪੁੱਜ ਕੇ ਬਹੁਤ ਸਾਰੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਉਦਯੋਗਪਤੀਆਂ ਨੂੰ ਮਿਲਕੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

ਸੌਂਦ ਨੇ ਇਸ ਮੌਕੇ ਕੇਂਦਰੀ ਵਣਜ ਮੰਤਰਾਲੇ ਦੇ ਡਾਇਰੈਕਟਰ ਮੋਨਿਕਾ ਗੌੜ ਦਾ ਖਾਸ ਧੰਨਵਾਦ ਕੀਤਾ।

Have something to say? Post your comment

 

More in Chandigarh

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.