Friday, January 10, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Chandigarh

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

January 09, 2025 04:38 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਵਾਲਾ ਪੰਜਾਬ ਪੂਰੇ ਭਾਰਤ ਵਿੱਚ ਲਗਾਤਰ ਅੱਗੇ ਚੱਲ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਭਾਰਤ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਨਜ਼ੂਰ ਹੋਏ ਪ੍ਰੋਜੈਕਟਾਂ ਦੀ ਗਿਣਤੀ ਵਿੱਚ ਪੰਜਾਬ ਲਗਾਤਰ ਸਭ ਤੋਂ ਅੱਗੇ ਚੱਲ ਰਿਹਾ ਹੈ। ਸ੍ਰੀ ਭਗਤ ਨੇ ਸਿਖ਼ਰ ਦੇ 5 ਰਾਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵੱਲੋਂ ₹7,670 ਕਰੋੜ ਦੀ ਲਾਗਤ ਵਾਲੇ 20,024 ਖ਼ੇਤੀਬਾੜੀ ਪ੍ਰੋਜੈਕਟ ਮਨਜੂਰ ਕੀਤੇ ਗਏ ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611, ਤਮਿਲਨਾਡੂ ਨੇ 7323 ਅਤੇ ਉੱਤਰ ਪ੍ਰਦੇਸ਼ ਨੇ 7058 ਪ੍ਰੋਜੈਕਟ ਮਨਜੂਰ ਕੀਤੇ ਹਨ।

ਉਨ੍ਹਾ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰੀ ਐਗਰੀਕਲਚਰ ਇਨਫਰਾਸਟਰਕਚਰ ਫੰਡ ,ਏ.ਆਈ.ਐਫ, ਸਕੀਮ ਨੂੰ ਬਾਗ਼ਬਾਨੀ ਵਿਭਾਗ ਵੱਲੋਂ ਮਹੱਤਵਪੂਰਨ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਖੇਤੀਬੜੀ ਦਾ ਵਿਕਾਸ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

ਉਨ੍ਹਾ ਕਿਹਾ ਕਿ ਏ ਆਈ ਐਫ ਸਕੀਮ ਨੂੰ ਲਾਗੂ ਕਰਨ ਲਈ ਪੰਜਾਬ ਦਾ ਬਾਗਬਾਨੀ ਵਿਭਾਗ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਬਾਗ਼ਬਾਨੀ ਵਿਭਾਗ ਨੇ ਇਸ ਯੋਜਨਾ ਨੂੰ ਹੋਰ ਬੇਹਤਰੀਨ ਢੰਗ ਨਾਲ ਲਾਗੂ ਕਰਨ ਲਈ ਵਟਸਐਪ ਹੈਲਪ ਲਾਈਨ ਨੰਬਰ 9056092906 ਜਾਰੀ ਕੀਤਾ ਹੈ। ਇਸ ਨੰਬਰ ਤੇ ਮੇਸੇਜ ਭੇਜ ਕੇ ਕੋਈ ਵੀ ਵਿਅਕਤੀ ਇਸ ਯੋਜਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

Have something to say? Post your comment

 

More in Chandigarh

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

MSP ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸੜ੍ਹਕ ਸੁਰੱਖਿਆ ਮਾਹ ਤਹਿਤ 31 ਜਨਵਰੀ ਤੱਕ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ : ਰੀਜਨਲ ਟਰਾਂਸਪੋਰਟ ਅਫ਼ਸਰ

ਵਿਧਾਇਕ  ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ