Saturday, January 11, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Malwa

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ : ਗੀਤਿਕਾ ਸਿੰਘ

January 10, 2025 06:02 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਪ੍ਰਮੁੱਖ ਕੰਪਨੀਆਂ ਡਾਕਟਰ ਆਈ.ਟੀ.ਐਮ. ਲਿਮਟਿਡ ਅਤੇ ਟੀ.ਡੀ.ਐੱਸ.ਮੈਨੇਜਮੈਂਟ ਕੰਸਲਟੈਂਟ (ਪ੍ਰਾਇਵੇਟ) ਲਿਮ: ਨੂੰ ਬਤੌਰ ਟਰੇਨਿੰਗ ਪਾਰਟਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਨੋਡਲ ਅਫਸਰ ਗੀਤਿਕਾ ਸਿੰਘ ਨੇ ਦਿੱਤੀ।

          ਏ.ਡੀ.ਸੀ. ਗੀਤਿਕਾ ਸਿੰਘ ਨੇ ਦੱਸਿਆ ਕਿ ਟਰੇਨਿੰਗ ਟੀ.ਡੀ.ਐਸ ਮੈਨੇਜਮੈਂਟ ਕੰਸਲਟੈਂਸੀ ਵੱਲੋਂ ਸਕਿਲ ਸੈਂਟਰ- ਯੰਗ ਗਰੋਥ ਅਕੈਡਮੀ ਨੇੜੇ ਗੁਰਦੁਆਰਾ ਭਾਈ ਜੀਵਨ ਸਿੰਘ ਸਰਹਿੰਦ ਵਿਖੇ, ਕਸਟਮਰ ਕੇਅਰ ਐਗਜੀਕਿਊਟਿਵ ਅਤੇ ਡਾਕਟਰ ਆਈ.ਟੀ.ਐਮ ਲਿਮਿਟਡ ਕੰਪਨੀ ਵੱਲੋਂ ਪੇਂਡੂ ਸਕਿੱਲ ਸੈਂਟਰ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਬਡਾਲੀ ਆਲਾ ਸਿੰਘ, ਬਲਾਕ ਖੇੜਾ ਵਿਖੇ ਕਸਟਮਰ ਕੇਅਰ ਐਗਜੀਕਿਊਟਿਵ- ਨਾਨ ਵਾਇਸ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ| ਉਨ੍ਹਾਂ ਕਿਹਾ ਕਿ ਸਿਖਿਆਰਥੀ ਕਿਸੇ ਇੱਕ ਟ੍ਰੇਨਿੰਗ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਰੋਜ਼ਾਨਾਂ 08 ਘੰਟੇ ਲਗਭਗ 58 ਦਿਨ ਚੱਲੇਗੀ।

          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੇਨਿੰਗ ਪਾਰਟਨਰਾਂ ਵੱਲੋਂ ਬੇਰੋਜ਼ਗਾਰ ਅਤੇ ਲੋੜਵੰਦ ਸਿਖਿਆਰਥੀਆਂ ਨੂੰ ਜ਼ਿਲ੍ਹੇ ਵਿੱਚ ਤਿਆਰ ਕੀਤੇ ਗਏ ਸਕਿੱਲ ਸੈਂਟਰ ਵਿੱਚ ਟ੍ਰੇਨਿੰਗ ਦੇਣ ਉਪਰੰਤ ਆਪਣੇ ਅਦਾਰਿਆਂ ਜਾਂ ਕੰਪਨੀਆਂ ਵਿੱਚ ਆਨ ਜੋਬ ਟਰੇਨਿੰਗ ਵੀ ਦਿੱਤੀ ਜਾਏਗੀ| ਟਰੇਨਿੰਗ ਉਪਰੰਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਸਿਖਿਆਰਥੀਆਂ ਦੇ ਪੇਪਰਾਂ ਵਿੱਚ ਪਾਸ ਹੋ ਜਾਣ ਤੋਂ ਬਾਅਦ ਉਹਨਾਂ ਨੂੰ,ਇਹਨਾਂ ਦੋ ਸਬੰਧਤ ਪ੍ਰਮੁੱਖ ਕੰਪਨੀਆਂ ਵੱਲੋਂ ਆਪਣੀਆਂ ਕੰਪਨੀਆਂ ਵਿੱਚ ਹੀ ਪਹਿਲ ਦੇ ਆਧਾਰ ਉੱਤੇ ਨੌਕਰੀ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਜਲਦ ਤੋਂ ਜਲਦ ਹੇਠ ਲਿਖੇ ਵੇਰਵੇ ਦੇ ਅਨੁਸਾਰ ਸਰਕਾਰ ਵੱਲੋਂ ਮੁਹਈਆ ਕਰਵਾਈ ਜਾ ਰਹੀ ਇਹਨਾਂ ਕਿੱਤਾ ਮੁਖੀ ਪ੍ਰੋਗਰਾਮਾਂ ਵਿੱਚ ਆਪਣੇ ਰੁਝਾਨ ਅਤੇ ਯੋਗਤਾ ਅਨੁਸਾਰ ਦਾਖਲਾ ਲੈਣ| ਟ੍ਰੇਨਿੰਗ ਲੈਣ ਉਪਰੰਤ ਇਹਨਾਂ ਕੰਪਨੀਆਂ ਵਿੱਚ ਮੁਹੱਈਆ ਕਰਵਾਈ ਜਾਣ ਵਾਲੀ ਨੌਕਰੀ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਨ,ਕਿਉਂਕਿ ਦਾਖਲੇ ਲਈ ਸੀਟਾਂ ਸੀਮਿਤ ਹਨ। 

ਏ.ਡੀ.ਸੀ. ਨੇ ਦੱਸਿਆ ਕਿ ਟਰੇਨਿੰਗ ਹਾਸਲ ਕਰਨ ਲਈ ਘੱਟੋ ਘੱਟ ਦਸਵੀਂ ਪਾਸ ,ਉਮਰ ਘੱਟੋ ਘੱਟ 18 ਸਾਲ ਤੋਂ 37 ਸਾਲ ਤੱਕ ਹੈ ਅਤੇ ਉਮੀਦਵਾਰ ਪੰਜਾਬ ਦਾ ਵਸਨੀਕ ਹੋਵੇ ਤੇ ਟਰੇਨਿੰਗ ਲੈ ਕੇ ਨੌਕਰੀ ਕਰਨ ਦਾ ਚਾਹਵਾਨ ਹੋਵੇ । ਇਸ ਤੋਂ ਇਲਾਵਾ ਇਹਨਾਂ ਦੋਨਾਂ ਕੋਰਸਾਂ ਦੇ ਦੌਰਾਨ ਸਿਖਿਆਰਥੀਆਂ ਨੂੰ ਮੁਫਤ ਟਰੇਨਿੰਗ ਬੈਗ, ਵਰਦੀ ,ਟਰੇਨਿੰਗ ਮਟੀਰੀਅਲ ਨੋਟ ਬੁਕ, ਕਿਤਾਬ ਪੈਨ ਆਦਿ , ਇੰਟਰਨੈਟ,ਇਨਸ਼ੋਰੈਂਸ,ਟ੍ਰੇਨਿੰਗ ਦਾ ਸਰਕਾਰੀ ਸਰਟੀਫਿਕੇਟ ਅਤੇ ਇਹਨਾਂ ਤੋਂ ਇਲਾਵਾ ਬੇਸਿਕ ਕੰਪਿਊਟਰ ਅਤੇ ਪਰਸਨੈਲਿਟੀ ਡਿਵਲਪਮੈਂਟ ਆਦਿ ਦੀ ਸੁਵਿਧਾ ਵੀ ਉਪਲਬਧ ਕਰਵਾਈ ਜਾਵੇਗੀ।

ਨੋਡਲ ਅਫਸਰ ਨੇ ਕਿਹਾ ਕਿ ਟਰੇਨਿੰਗ ਹਾਸਲ ਕਰਨ ਦੇ ਚਾਹਵਾਨ ਨੌਜਵਾਨ ਕਮਰਾ ਨੰਬਰ 114-A, ਜਿਲਾ ਪ੍ਰਬੰਧਕੀ ਕੰਪਲੈਕਸ ਡੀ.ਸੀ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜਿਲਾ ਮੈਨੇਜਰ ਮੁਕੇਸ਼ ਕੁਮਾਰ ਦੇ ਮੋਬਾਇਲ ਨੰਬਰ 9464652819, ਜਿਲਾ ਥਮੈਟਿਕ ਐਕਸਪਰਟ ਅਮਰਿੰਦਰ ਸਿੰਘ ਦੇ ਮੋਬਾਇਲ ਨੰਬਰ 9815125925 ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਟੀ.ਡੀ.ਸੀ. ਕੰਪਨੀ ਦੀ ਸ਼ਿਲਪਾ ਗੋਇਲ ਦੇ ਮੋਬਾਇਲ ਨੰਬਰ 8872004449 ਅਤੇ ਡਾਕਟਰ ਆਈ.ਟੀ.ਐਮ. ਕੰਪਨੀ ਦੇ ਗੌਰਵ ਕਪੂਰ ਦੇ ਮੋਬਾਇਲ ਨੰਬਰ 8699119119.ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ

ਸੁਨਾਮ ਵਿਖੇ ਜੀਐਸਟੀ ਰਜਿਸਟ੍ਰੇਸ਼ਨ ਲਈ ਸਰਵੇ ਕੀਤਾ ਸ਼ੁਰੂ

ਕੰਪਿਊਟਰ ਟੀਚਰ ਅੱਜ ਸੁਨਾਮ 'ਚ ਝਾੜੂ ਫੂਕਕੇ ਮਨਾਉਣਗੇ ਲੋਹੜੀ 

ਜਲ ਸਰੋਤ ਵਿਭਾਗ ਨੇ ਕਰਵਾਇਆ ਧਾਰਮਿਕ ਸਮਾਗਮ 

ਕਿਸਾਨਾਂ ਨੇ ਨਮੋਲ 'ਚ ਫੂਕੀ ਕੇਂਦਰ ਸਰਕਾਰ ਦੀ ਅਰਥੀ 

ਪਿੰਡ ਪੱਬਰਾ 'ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਟੈਕਸ ਵਿਭਾਗ ਜੀ ਐਸ ਟੀ ਰਜਿਸਟ੍ਰੇਸ਼ਨ ਲਈ ਸਰਵੇਖਣ ਕਰੇਗਾ ਸ਼ੁਰੂ : ਨਿਤਿਨ ਗੋਇਲ