ਲੁਧਿਆਣਾ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਘਰ ‘ਤੇ ਸਮਰਥਕਾਂ ਦੀ ਭੀੜ ਲੱਗੀ ਹੋਈ ਹੈ। ਅੱਜ ਦੁਪਹਿਰ 3 ਵਜੇ ਲੁਧਿਆਣਾ ਵਿਚ KVM ਸਕੂਲ ਕੋਲ ਸ਼ਮਸ਼ਾਨ ਘਾਟ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੀ ਵਿਧਾਇਕ ਗੋਗੀ ਦੇ ਘਰ ਪਹੁੰਚਣਗੇ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਸੀ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ।