ਸਬੰਧਿਤ ਮਾਮਲੇ ਦੀ ਜਾਂਚ ਕਰ ਅਨਿਸਮਤਤਾਵਾਂ ਪਾਏ ਜਾਣ 'ਤੇ ਨਿਯਮ ਅਨੁਸਾਰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੈਥਲ ਵਿਚ ਮਨਰੇਗਾ ਨਾਲ ਸਬੰਧਿਤ ਪ੍ਰਕਾਸ਼ਿਤ ਖਬਰਾਂ 'ਤੇ ਸਖਤ ਐਕਸ਼ਨ ਲੈਂਦੇ ਹੋਏ ਏਬੀਪੀਓ, ਸੀਵਨ ਸਮੇਤ 4 ਜੂਨੀਅਰ ਇੰਜੀਨੀਅਰਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਮੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ, ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰ ਅਨਿਮਤਤਾਵਾਂ ਪਾਏ ਜਾਣ 'ਤੇ ਨਿਯਮ ਅਨੁਸਾਰ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੁੱਝ ਅਖਬਾਰਾਂ ਵਿਚ ਜਿਲ੍ਹਾ ਕੈਥਲ ਵਿਚ ਮਨਰੇਗਾ ਨਾਲ ਸਬੰਧਿਤ ਖਬਰਾਂ ਪ੍ਰਕਾਸ਼ਿਤ ਹੋਈਆਂ, ਜਿਨ੍ਹਾਂ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਚੁਕਿਾ ਗਿਆ ਹੈ। ਇਸ 'ਤੇ ਮੁੱਖ ਮੰਤਰੀ ਨੇ ਐਕਸ਼ਨ ਲੈਂਦੇ ਹੋਏ ਏਬੀਪੀਓ, ਸੀਵਨ ਅਤੇ ਸਰਸਵਤੀ ਹੈਰੀਟੇਜ ਡਿਵੀਜਨ -3 ਚਾਰ ਜੂਨੀਅਰ ਇੰਜੀਨੀਅਰਸ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਮੁਕਤ ਕਰ ਉਨ੍ਹਾਂ ਨੂੰ ਆਪਣੇ-ਆਪਣੇ ਮੁੱਖ ਦਫਤਰ 'ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ, ਗ੍ਰਾਮੀਣ ਵਿਕਾਸ ਵਿਭਾਗ ਦੇ ਨਿਦੇਸ਼ਕ ਨੂੰ ਆਦੇਸ਼ ਦਿੱਤੇ ਗਏ ਹਨ ਕਿ ਸਬੰਧਿਤ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਕੋਈ ਵੀ ਅਨਿਸਮਤਤਾਵਾਂ ਪਾਈ ਜਾਂਦੀ ਹੈ ਤਾਂ ਕਾਨੂੰਨ/ਨਿਯਮ ਅਨੁਸਾਰ ਉਪਯੁਕਤ ਕਾਰਵਾਈ ਅਮਲ ਵਿਚ ਲਿਆਈ ਜਾਵੇ। ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਰਾਹੀਂ ਇਸ ਮਾਮਲੇ ਦੀ ਐਕਸ਼ਨ ਟੇਕਨ ਰਿਪੋਰਟ 15 ਦਿਨਾਂ ਦੇ ਅੰਦਰ ਪੇਸ਼ ਕੀਤੀ ਜਾਵੇ।