ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਡਾਕਟਰ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਵੱਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਨੇ ਐਨ.ਐਨ.ਐਸ. ਵਲੰਟੀਅਰਜ ਨੂੰ ਸਰਕਾਰ ਦੀਆਂ ਨੌਜਵਾਨਾਂ ਸਬੰਧੀ ਆ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾਕਟਰ ਮੁਨੀਤਾ ਜੋਸ਼ੀ ਨੇ ਵਲੰਟੀਅਰਜ ਨੂੰ ਕਾਲਜ਼ ਦੀ ਯੁਵਾ ਸ਼ਕਤੀ ਵਜੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਦੀਕਸ਼ਾ ਨੇ ਪਹਿਲਾ ਅਤੇ ਮਨਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾਕਟਰ ਮਨਪ੍ਰੀਤ ਕੌਰ ਹਾਂਡਾ ਅਸਿਸਟੈਂਟ ਪ੍ਰੋਫੈਸਰ ਗੁਰਪ੍ਰੀਤ ਸਿੰਘ ਅਤੇ ਡਾਕਟਰ ਰੁਪਾਲੀ ਭਾਰਦਵਾਜ ਸ਼ਾਮਿਲ ਹੋਏ।