Wednesday, January 15, 2025
BREAKING NEWS
‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ

Doaba

ਹਲਕਾ ਚੱਬੇਵਾਲ ਦੇ  ਵਿਧਾਇਕ ਡਾ. ਇਸ਼ਾਂਕ  ਕੁਮਾਰ ਨੇ ਸ਼ਾਲੀਮਾਰ ਬਾਗ ਦਿੱਲੀ ‘ਚ ਆਪ ਦੀ ਚੋਣ ਮੁਹਿੰਮ ਨੂੰ ਦਿੱਤਾ ਨਵਾਂ ਜੋਸ਼

January 11, 2025 06:21 PM
SehajTimes
ਹੁਸ਼ਿਆਰਪੁਰ : ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਪਾਰਟੀ ਦੁਆਰਾ ਸੌਂਪੀ ਗਈ ਜਿੰਮੇਵਾਰੀ ਨਿਭਾਉਂਦਿਆਂ ਦਿੱਲੀ ਦੇ ਸ਼ਾਲੀਮਾਰ ਬਾਗ ਹਲਕੇ ਦੀ ਉਮੀਦਵਾਰ ਬੰਦਨਾ ਕੁਮਾਰੀ ਲਈ ਚੋਣ ਪ੍ਰਚਾਰ ਕਰਨ ਦਿੱਲੀ ਪੁੱਜੇ ਹੋਏ ਹਨ | ਬੀਤੇ ਦਿਨੀਂ ਉਹਨਾਂ ਨੇ ਬੰਦਨਾ ਕੁਮਾਰੀ ਦੇ ਨਾਲ ਸ਼ਾਲੀਮਾਰ ਬਾਗ਼ ਹਲਕੇ ਦੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਕੇ ਚੁਣਾਵੀ ਮੁਹਿੰਮ ਨੂੰ ਨਵੀਂ ਰਫਤਾਰ ਦਿੱਤੀ। ਇਸ ਮੌਕੇ, ਉਨ੍ਹਾਂ ਨੇ ਪਾਰਟੀ ਦੇ ਉਮੀਦਵਾਰ ਸ਼੍ਰੀਮਤੀ ਬੰਦਨਾ ਕੁਮਾਰੀ ਦੇ ਹੱਕ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ੋਰ ਦਿੱਤਾ।
ਡਾਕਟਰ ਇਸ਼ਾਂਕ  ਕੁਮਾਰ ਨੇ ਮੀਟਿੰਗ ਦੌਰਾਨ ਪਾਰਟੀ ਦੀ ਨੀਤੀਆਂ ਤੇ ਸਿਧਾਂਤਾਂ ਬਾਰੇ ਗੱਲ ਕੀਤੀ ਅਤੇ ਲੋਕਾਂ ਦੇ ਭਲਾਈ ਪ੍ਰੋਜੈਕਟਾਂ ਦੀ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਦੀਵ ਹੀ ਲੋਕਾਂ ਦੇ ਹੱਕਾਂ ਦੀ ਪੱਖਦਾਰ ਰਹੀ ਹੈ। ਉਹਨਾਂ ਕਿਹਾ ਕੇ ਸ਼੍ਰੀਮਤੀ ਬੰਦਨਾ ਕੁਮਾਰੀ ਇਕ ਸਮਰਪਿਤ ਅਤੇ ਲੋਕਪ੍ਰਿਯ ਉਮੀਦਵਾਰ ਹਨ, ਜੋ ਸੇਵਾ ਦੇ ਜਜ਼ਬੇ ਨਾਲ ਕੰਮ ਕਰ ਰਹੇ ਹਨ।
ਵਾਰਡ ਇੰਚਾਰਜਾਂ ਨੇ ਵੀ ਆਪਣੀਆਂ ਰਿਪੋਰਟਾਂ ਤੇ ਯੋਜਨਾਵਾਂ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਵਿੱਚ ਬਹੁਤ ਵਧੀਆ ਪ੍ਰਤੀਕਰਮ ਮਿਲ ਰਿਹਾ ਹੈ | ਉਨ੍ਹਾਂ ਨੇ ਸਾਰਿਆਂ ਨੂੰ ਸੂਚਿਤ ਕੀਤਾ ਕਿ ਇਸ ਚੋਣ ਮੁਹਿੰਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਲਿਜਾਇਆ ਜਾਵੇ ਤਾਂ ਜੋ ਪਾਰਟੀ ਨੂੰ ਹਲਕੇ ਵਿੱਚ ਭਾਰੀ ਅੰਤਰ ਨਾਲ ਜਿੱਤ ਮਿਲ ਸਕੇ।ਇਸ ਮੀਟਿੰਗ ਦੇ ਬਾਅਦ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਵੇਖਣ ਨੂੰ ਮਿਲਿਆ ਅਤੇ ਚੁਣਾਵ ਮੈਦਾਨ ਵਿੱਚ ਸ਼੍ਰੀਮਤੀ ਬੰਦਨਾ ਕੁਮਾਰੀ ਦੀ ਜਿੱਤ ਲਈ ਦ੍ਰਿੜ ਨਿਸ਼ਚੇ ਨਾਲ ਨਵੀਂ ਰਣਨੀਤੀ ਬਣਾਈ ਗਈ।

Have something to say? Post your comment

 

More in Doaba

ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ’ਚ ਸਕੂਲਾਂ ਦੀ ਭੂਮਿਕਾ ਅਹਿੰਮ : ਡਿਪਟੀ ਕਮਿਸ਼ਨਰ, ਐਸ ਐਸ ਪੀ 

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਭਗੌੜੇ ਹੋਣਾ ਬਾਦਲ ਦਲ ਲਈ ਘਾਤਕ ਸਿੱਧ ਹੋਵੇਗਾ : ਕੁਲਵਿੰਦਰ ਜੰਡਾ 

‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰ

ਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤ

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ 13 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਸਦਨ ਖੁਰਾਲਗੜ ਵਿਖੇ ਪੰਜਾਬ ਪੱਧਰ ਤੇ ਮਨਾਏ ਜਾਣਗੇ  

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ

ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਨਸ਼ਾ ਛੁਡਾਊ ਕੈਂਪ

ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ਵਿੱਚ ਲੋਕਾ ਨੂੰ ਪੂਰੀ ਅਹਿਤਿਆਤ ਵਰਤਣ ਦੀ ਲੋੜ ਹੈ : ਡਾ ਐਮ ਜਮੀਲ ਬਾਲੀ 

ਡੀਐਸਪੀ ਬਿਕਰਮ ਸਿੰਘ ਬਰਾੜ ਨੂੰ ਧਮਕੀ ਦੇਣਾ ਮੌਤ ਨੂੰ ਮਾਸੀ ਕਹਿਣ ਦੇ ਬਰਾਬਰ ਹੈ : ਨਿਸ਼ਾਂਤ ਸ਼ਰਮਾ/ਦੀਪਕ ਸ਼ਰਮਾ