Wednesday, January 15, 2025
BREAKING NEWS
‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

January 12, 2025 06:21 PM
SehajTimes

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ। 

ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੰਪਲੈਕਸ, ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

Have something to say? Post your comment

 

More in Chandigarh

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਏ.ਡੀ.ਸੀ. ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ 

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ