Thursday, November 21, 2024

Chandigarh

ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ

May 20, 2021 07:06 PM
Gurjeet Singh Khalsa

ਬੇਅਦਬੀ ਮਾਮਲੇ 'ਚ ਇਨਸਾਫ ਨਾ ਮਿਲਣ ਕਾਰਨ ਲੱਗਿਆ ਦੁੱਖ: ਬਲਕਾਰ ਸਿੱਧੂ


 

 ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਲਈ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਹਰ ਵਰਗ ਦੇ ਲੋਕ ਸਾਮਲ ਹੋ ਰਹੇ ਹਨ।
ਇਸ ਸਮੇਂ ਗਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਉਸ ਦੀ ਮਾਂ ਪਾਰਟੀ ਹੈ। ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਦੇਣ ਅਤੇ ਪੰਜਾਬ ਨੂੰ ਨਸਾ ਮੁਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾਣ ਕਰਕੇ ਉਹ ਕਾਂਗਰਸ ਪਾਰਟੀ ਵੱਲ ਚਲੇ ਗਏ ਸਨ। ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸਾ ਮਾਫੀਆ ਕਾਇਮ ਰਹਿਣ ਕਾਰਨ ਮਨ ਦੁੱਖੀ ਹੋ ਗਿਆ ਹੈ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜਮਿੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ