Sunday, February 09, 2025

Health

ਡਾਕਟਰ ਪਰਮਿੰਦਰ ਸਿੰਘ ਵਾਰੀਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰਥੋਪੈਡਿਕ ਸਰਜਨ ਨਿਯੁਕਤ

January 17, 2025 01:14 PM
SehajTimes

ਬੰਗਾ : ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਵਿਚ ਰਿਆਇਤੀ ਮੈਡੀਕਲ ਸੇਵਾਵਾਂ ਦੇ ਰਹੇ ਗਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਵਿਭਾਗ ਵਿਚ ਡਾਕਟਰ ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੂੰ ਆਰਥੋਪੈਡਿਕ ਸਰਜਨ ਨਿਯੁਕਤ ਕੀਤਾ ਗਿਆ ਅਤੇ ਉਹਨਾਂ ਨੇ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ । ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਦਿੱਤੀ। ਡਾ. ਢਾਹਾਂ ਨੇ ਦੱਸਿਆ ਕਿ ਡਾਕਟਰ ਪਰਮਿੰਦਰ ਸਿੰਘ ਵਾਰੀਆ ਐਮ.ਐਸ. ਆਰਥੋ ਨੇ ਹੱਡੀਆਂ ਦੀਆਂ ਬਿਮਾਰੀਆਂ ਦੇ ਇਲਾਜ ਅਤੇ ਅਪਰੇਸ਼ਨਾਂ ਵਿਚ ਵਿਸ਼ੇਸ਼ ਮੁਹਾਰਤ ਹਾਸਲ ਹੈ ਅਤੇ ਉਹਨਾਂ ਨੇ ਪੀ ਆਈ ਐਮ ਐਸ (ਡੀ ਯੂ) ਲੋਨੀ ਮਹਾਂਰਾਸ਼ਟਰ ਤੋਂ ਹੱਡੀਆਂ ਦੀਆਂ ਬਿਮਾਰੀਆਂ ਦੇ ਇਲਾਜ, ਅਪਰੇਸ਼ਨ ਕਰਨ ਅਤੇ ਟਰੌਮਾ ਕੇਅਰ ਵਿਚ ਮਾਸਟਰ ਆਫ਼ ਸਰਜਰੀ (ਐਮ ਐਸ) ਦੀ ਡਿਗਰੀ ਪ੍ਰਾਪਤ ਕੀਤੀ ਹੋਈ ਹੈ । ਉਹਨਾਂ ਨੇ ਹੱਡੀਆਂ ਦੇ ਵਿਭਾਗ ਅਤੇ ਜੁਆਇੰਟ ਰਿਪਲੈਸਮੈਂਟ ਸੈਂਟਰ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾਕਟਰ ਪਰਮਿੰਦਰ ਸਿੰਘ ਵਾਰੀਆ ਐਮ.ਐਸ. ਵੱਲੋਂ ਮਰੀਜ਼ਾਂ ਦਾ ਆਧੁਨਿਕ ਯੰਤਰਾਂ ਅਤੇ ਤਕਨੀਕਾਂ ਨਾਲ ਮਰੀਜ਼ਾਂ ਦਾ ਇਲਾਜ ਦਾ ਸਫਲ ਇਲਾਜ ਕੀਤਾ ਜਾਵੇਗਾ। ਡਾਕਟਰ ਵਾਰੀਆ ਗੋਡੇ, ਮੋਢੇ ਅਤੇ ਚੂਲੇ ਦੇ ਖਰਾਬ ਜੋੜਾਂ ਦੀ ਬਦਲੀ ਕਰਨ, ਖਿਡਾਰੀਆਂ ਦੀਆਂ ਸੱਟਾਂ ਦਾ ਇਲਾਜ ਕਰਨ, ਗੋਡਿਆਂ ਦੀ ਆਰਥੋਸਕੋਪੀ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਹੱਡੀਆਂ ਦੀ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਨ ਦੇ ਤਜਰਬੇਕਾਰ ਅਤੇ ਮਾਹਿਰ ਡਾਕਟਰ ਹਨ। ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ, ਡਿਜੀਟਲ ਸੀ.ਆਰਮ ਅਤੇ ਹੋਰ ਆਧੁਨਿਕ ਮਸ਼ੀਨਾਂ ਨਾਲ ਲੈਸ ਉੱਚ ਟੈਕਨੋਲਜੀ ਵਾਲੇ ਅਪਰੇਸ਼ਨ ਸਥਾਪਿਤ ਹਨ। ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਵਿਭਾਗ ਵਿਚ ਹੱਡੀਆਂ ਦੀ ਬਿਮਾਰੀਆਂ ਦੇ ਵਿਭਾਗ ਵਿਚ ਡਾਕਟਰ ਸਾਹਿਬ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਮਰੀਜ਼ਾਂ ਦਾ ਚੈੱਕਅੱਪ ਕਰਿਆ ਕਰਨਗੇ ।

Have something to say? Post your comment

 

More in Health

ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ : ਸਿਵਲ ਸਰਜਨ

ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

ਲੋਕ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਹੋ ਰਹੇ ਨੇ ਰੋਗ ਮੁਕਤ : ਐਸ.ਡੀ.ਐਮ ਦਮਨਦੀਪ ਕੌਰ

ਸਿਵਲ ਸਰਜਨ ਵਲੋਂ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ  

ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪਰਮਿੰਦਰਜੀਤ ਸੰਧੂ ਦਾ ਵਧੀਆ ਸੇਵਾਵਾਂ ਲਈ ਸਨਮਾਨ

ਸਿਵਲ ਸਰਜਨ ਦਫ਼ਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਸਹੁੰ ਚੁਕਾਈ ਗਈ 

ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ 'ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਵਚਨਬੱਧ : ਸਿਵਲ ਸਰਜਨ

ਬਿਨਾਂ ਪ੍ਰਵਾਨਗੀ ਲਗਾਏ ਗਏ ਖੂਨਦਾਨ ਕੈਂਪਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਸਿਵਲ ਸਰਜਨ