ਸੰਦੋੜ : ਸੰਦੋੜ ਦੇ ਨਜ਼ਦੀਕੀ ਪਿੰਡ ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪਿੰਡ ਦੇ ਸਰਪੰਚ ਸਰਦਾਰ ਬਲਵੀਰ ਸਿੰਘ ਕਸਬਾ ਭਰਾਲ ਅਤੇ ਸਥਾਨਕ ਬੈਂਕ ਆਫ ਇੰਡੀਆ ਦੇ ਮੈਨੇਜਰ ਸ੍ਰੀ ਸੁਸ਼ੀਲ ਚੋਧਰੀ ਨੇ ਸ਼ਮੂਲੀਅਤ ਕੀਤੀ ਗਈ। ਸਮਾਗਮ ਦੀ ਇਹ ਵਿਸ਼ੇਸ਼ਤਾ ਰਹੀ ਕਿ ਸਕੂਲੀ ਬੱਚਿਆਂ ਨੇ ਪੇਂਟਿੰਗ ਮੁਕਾਬਲੇ ਅਤੇ ਸੁੰਦਰ ਲਿਖਾਈ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵੋਟਰ ਦਿਵਸ ਤੇ ਵੱਖ ਵੱਖ ਪ੍ਰਕਾਰ ਦੇ ਮਾਟੋ ਵੀ ਬਣਾਏ ਗਏ। ਇਸ ਮੌਕੇ ਸਰਪੰਚ ਬਲਵੀਰ ਸਿੰਘ ਕਸਬਾ ਭਰਾਲ ਨੇ ਬੱਚਿਆਂ ਨੂੰ ਸੰਖੇਪ ਭਾਸ਼ਣ ਵਿੱਚ ਕਿਹਾ ਕਿ ਸਕੂਲ ਸਟਾਫ ਵੱਲੋਂ ਬੱਚਿਆਂ ਦੇ ਵੱਖ ਵੱਖ ਪ੍ਰਕਾਰ ਦੇ ਮੁਕਾਬਲੇ ਕਰਵਾਏ ਜਾਣੇ ਬਹੁਤ ਹੀ ਸ਼ਲਾਘਾਯੋਗ ਹਨ। ਜਿਸ ਨਾਲ ਬੱਚਿਆਂ ਵਿੱਚ ਹਰ ਪ੍ਰਕਾਰ ਦੀ ਜਿੱਥੇ ਹੁਨਰ ਪੈਦਾ ਹੁੰਦਾ ਹੈ ਉੱਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਆਪਣੇ ਭਵਿੱਖ ਵਿੱਚ ਅੱਗੇ ਵੱਧਣ ਦੇ ਮੋਕੇ ਪ੍ਰਾਪਤ ਵੀ ਹੁੰਦੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਪਹੁੰਚੇ ਮਹਿਮਾਨ ਨੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਹੋਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਰਿਸ਼ਵ ਦੇਵ ਗੋਇਲ, ਪਾਲ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ,ਹਰਸਿਮਰਨ ਕੌਰ ਅਤੇ ਅਮਨਦੀਪ ਕੌਰ ਨੇ ਆਏ ਮਹਿਮਾਨਾਂ ਅਤੇ ਪਤਵੰਤਿਆਂ ਸੱਜਣਾਂ ਦਾ ਧੰਨਵਾਦ ਕੀਤਾ।