ਕੈਨੇਡਾ : IRCC (ਇਮੀਗ੍ਰੇਸ਼ਨ, ਰਿਫਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ) ਮੁਤਾਬਕ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਲਾਪਤਾ ਹੋ ਗਏ ਹਨ। ਇਹ ਵਿਦਿਆਰਥੀ ਕਾਫੀ ਸਮੇਂ ਤੋਂ ਕਾਲਜ ਜਾਂ ਯੂਨੀਵਰਸਿਟੀ ਵਿਚ ਨਜ਼ਰ ਨਹੀਂ ਆਏ। ਹੁਣ ਸਵਾਲ ਉਠ ਰਿਹਾ ਹੈ ਕਿ ਇਹ ਵਿਦਿਆਰਥੀ ਕਿਤੇ ਹਨ ਮਾਹਰਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਕੈਨੇਡਾ ਵਿੱਚ ਕੰਮ ਕਰ ਰਹੇ ਹਨ ਅਤੇ ਸਥਾਈ ਨਿਵਾਸੀ ਬਣਨ ਦਾ ਸੁਪਨਾ ਰੱਖਦੇ ਹਨ। ਹੈਨਰੀ ਲੋਟਿਨ, ਇੱਕ ਸਾਬਕਾ ਸੰਘੀ ਅਰਥਸ਼ਾਸਤਰੀ ਅਤੇ ਇਮੀਗ੍ਰੇਸ਼ਨ ਮਾਹਰ ਹੈ, ਦਾ ਕਹਿਣਾ ਹੈ ਕਿ ਜ਼ਿਆਦਾਤਰ ਵਿਦਿਆਰਥੀ ਅਮਰੀਕਾ ਦੀ ਸਰਹੱਦ ਪਾਰ ਨਹੀਂ ਕਰ ਰਹੇ ਹਨ ਪਰ ਕੈਨੇਡਾ ਵਿੱਚ ਕੰਮ ਕਰ ਰਹੇ ਹਨ। ਇਸ ਪਿੱਛੇ ਮਕਸਦ ਕੈਨੇਡਾ ਵਿੱਚ ਸਥਾਈ ਤੌਰ ‘ਤੇ ਵਸਣਾ ਹੋ ਸਕਦਾ ਹੈ।
2014 ਵਿੱਚ ਕੈਨੇਡਾ ਵਿੱਚ ਇੰਟਰਨੈਸ਼ਨਲ ਸਟੂਡੈਂਟ ਕੰਪਲਾਇੰਸ ਰਿਜਾਈਮ ਲਾਗੂ ਕੀਤੀ ਗਈ ਸੀ ਜਿਸ ਦਾ ਉਦੇਸ਼ ਨਕਲੀ ਵਿਦਿਆਰਥੀਆਂ ਦੀ ਪਛਾਣ ਕਰਨਾ ਅਤੇ ਸ਼ੱਕੀ ਸਕੂਲਾਂ ਦੀ ਜਾਂਚ ਕਰਨਾ ਸੀ। ਇਮੀਗ੍ਰੇਸ਼ਨ ਵਿਭਾਗ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਾਲ ਵਿੱਚ ਦੋ ਵਾਰ ਵਿਦਿਆਰਥੀਆਂ ਦੀ ਹਾਜ਼ਰੀ ਦੀ ਰਿਪੋਰਟ ਕਰਨ ਦੀ ਰਿਪੋਰਟ ਮੰਗਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ ਸਟੱਡੀ ਪਰਮਿਟ ਦੀ ਪਾਲਣਾ ਕਰ ਰਹੇ ਹਨ। ਹੇਨਰੀ ਲੋਟਿਨ ਨੇ ਸੁਝਾਅ ਦਿੱਤਾ ਕਿ ਕੈਨੇਡਾ ਆਉਣ ਤੋਂ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਫੀਸ ਦਾ ਭੁਗਤਾਨ ਕਰਨਾ ਜ਼ਰੂਰੀ ਕਰ ਦਿੱਤਾ ਜਾਵੇ ਤਾਂ ਕਿ ਇਸ ਨਾਲ ਸਿਸਟਮ ਦਾ ਗਲਤ ਇਸਤੇਮਾਲ ਘੱਟ ਹੋਵੇ ਤੇ ਇਹ ਉਨ੍ਹਾਂ ਵਿਦਿਆਰਥੀਆਂ ਨੂੰ ਪਛਾਣਨ ਵਿਚ ਮਦਦ ਕਰੇਗਾ ਜੋ ਸਿਰਫ ਵਰਕ ਪਰਮਿਟ ਲਈ ਸਟੱਡੀ ਪਰਮਿਟ ਦਾ ਇਸਤੇਮਾਲ ਕਰ ਰਹੇ ਹਨ। ਭਾਰਤ ਦੇ ਈਡੀ ਨੇ ਭਾਰਤੀ ਵਿਦਿਆਰਥੀਆਂ ਦੀ ਗੈਰ-ਹਾਜ਼ਰੀ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜੋ ਕੈਨੇਡਾ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜਿਆ ਹੈ। ਇਹ ਜਾਂਚ ਗੁਜਰਾਤ ਦੇ ਡਿੰਗੁਚਾ ਪਿੰਡ ਦੇ ਇਕ ਪਰਿਵਾਰ ਦੀ ਮੌਤ ਦੇ ਬਾਅਦ ਸ਼ੁਰੂ ਹੋਈ ਜਿਨ੍ਹਾਂ ਨੇ ਕੈਨੇਡਾ-ਅਮਰੀਕਾ ਸਰਹੱਦ ਗੈਰ-ਕਾਨੂੰਨੀ ਤਰੀਕੇਕ ਨਾਲ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਜ਼ਿਆਦਾ ਠੰਡ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।