ਸੁਨਾਮ : ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਰੋਟਰੀ ਕਲੱਬ ਸੁਨਾਮ ਵੱਲੋਂ ਪ੍ਰਧਾਨ ਦੇਵਿੰਦਰਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ ਵਾਹਨਾਂ ਤੇ ਰਿਫਲੈਕਟਰ ਲਾਏ ਗਏ। ਇਸ ਮੌਕੇ ਜ਼ਿਲ੍ਹਾ ਟਰੈਫਿਕ ਇੰਚਾਰਜ਼ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਨਿੱਤ ਦਿਨ ਅਨੇਕਾਂ ਮਨੁੱਖੀ ਜ਼ਿੰਦਗੀਆਂ ਅਜਾਈਂ ਜਾ ਰਹੀਆਂ ਹਨ ਇਸ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਟਰੈਫਿਕ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਤੇਜ਼ ਰਫ਼ਤਾਰ ਵਾਹਨ ਹਾਦਸਿਆਂ ਦਾ ਕਾਰਨ ਬਣਦੇ ਹਨ। ਵਾਹਨ ਚਾਲਕਾਂ ਨੂੰ ਗੱਡੀਆਂ ਤੇ ਰਿਫਲੈਕਟਰ ਲਾਉਂਣੇ ਚਾਹੀਦੇ ਹਨ ਤਾਂ ਜੋ ਅਣਹੋਈਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਦੱਸਿਆ ਕਿ ਰੋਟਰੀ ਕਲੱਬ ਸੁਨਾਮ ਦੇ ਸਹਿਯੋਗ ਨਾਲ ਵਾਹਨਾ ਤੇ ਰਿਫਲੈਕਟਰ ਲਗਾਏ ਜਾ ਰਹੇ ਹਨ। ਸੜਕ ਸੁਰੱਖਿਆ ਜੀਵਨ ਦੀ ਸੁਰੱਖਿਆ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ, ਰਾਜਨ ਸਿੰਗਲਾ ਖਜਾਨਚੀ, ਹਰੀਸ਼ ਕੁਮਾਰ ਅਤੇ ਸਹਾਇਕ ਥਾਣੇਦਾਰ.ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ ਸਰਬਣ ਸਿੰਘ, ਸਹਾਇਕ ਥਾਣੇਦਾਰ ਰਾਮ ਪ੍ਰਤਾਪ, ਪੀ.ਐਚ.ਜੀ. ਮਨਜੀਤ ਸਿੰਘ ਆਦਿ ਹਾਜ਼ਰ ਸਨ।