Friday, January 24, 2025

Chandigarh

ਰਾਸ਼ਟਰੀ ਸੜ੍ਹਕ ਸੁਰੱਖਿਆ ਮਾਹ : ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗ਼ੁਲਾਬ ਦੇ ਫੁੱਲ ਭੇਟ ਕੀਤੇ 

January 18, 2025 01:21 PM
SehajTimes
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਸੜ੍ਹਕ ਸੁਰੱਖਿਆ ਮਾਹ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗ਼ੁਲਾਬ ਦੇ ਫੁੱਲ ਭੇਟ ਕੀਤੇ ਜਦ ਕਿ ਉਲੰਘਣਾ ਕਰਨ ਵਾਲਿਆਂ ਨੂੰ ਜਾਗਰੂਕ ਕਰਦਿਆਂ ਸਾਵਧਾਨ ਕੀਤਾ ਗਿਆ। ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਪੁਲਿਸ ਵੱਲੋਂ ਆਈਸਰ ਲਾਈਟਾਂ ਤੇ ਕੀਤੀ ਗਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਿੱਚ ਟੈ੍ਫਿਕ ਇੰਚਾਰਜ ਜੋਨ-3 ਏ.ਐਸ.ਆਈ ਸੁਰਿੰਦਰ ਸਿੰਘ, ਵਿੰਗ ਕਮਾਂਡਰ ਜੇ.ਐਸ ਖੋਖਰ, ਵਿੰਗ ਕਮਾਂਡਰ ਮਿਸਟਰ ਗਰੇਵਾਲ ਤੇ ਸੀ.ਜੀ.ਸੀ ਲਾਂਡਰਾ ਕਾਲਜ ਦੇ ਵਿਦਿਆਰਥੀਆ ਅਤੇ ਐਨ.ਸੀ.ਸੀ ਕੈਡਿਟਾਂ ਨੇ ਭਾਗ ਲਿਆ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਡੀ ਐੱਸ ਪੀ ਕਰਨੈਲ ਸਿੰਘ ਵੱਲੋਂ ਅਪੀਲ ਕੀਤੀ ਗਈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਇਸਦੇ ਨਾਲ ਹੀ ਵਹੀਕਲ ਚਾਲਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

Have something to say? Post your comment

 

More in Chandigarh

ਏ.ਡੀ.ਸੀ. ਵੱਲੋਂ  ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਤਹਿਸੀਲਾਂ ‘ਚ 31 ਜਨਵਰੀ ਤੱਕ ਖਰਾਬ CCTV ਕੈਮਰਿਆਂ ਚਾਲੂ ਕਰਨ ਦੇ ਹੁਕਮ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ

ਪੀ.ਏ.ਯੂ ਕੈਂਪ ਆਫਿਸ ਸੈਕਟਰ-70 ਵਿਖੇ ਗੰਨਾ ਵਿਕਾਸ ਕਮੇਟੀ ਦੀ  ਮੀਟਿੰਗ ਹੋਈ

ਏ.ਡੀ.ਸੀ. ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ

ਮੋਹਾਲੀ ਦੇ ਸੁਖਰਾਜ ਸਿੰਘ ਸੰਧੂ ਪੰਜਾਬ ਦੇ 6 ਮੱਛੀ/ਝੀਂਗਾ ਪਾਲਕ ਕਿਸਾਨ ਰਾਸ਼ਟਰੀ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ