Wednesday, February 05, 2025

Chandigarh

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

January 19, 2025 08:50 PM
SehajTimes

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਕਿਹਾ, ਸਰਾਲਾ ਕਲਾ ਵਿਖੇ ਬਣ ਰਿਹਾ ਪੁਲ ਦੋ ਦਿਨਾਂ 'ਚ ਕੀਤਾ ਜਾਵੇਗਾ ਚਾਲੂ

ਰਾਜਪੁਰਾ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ 19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਇੱਕ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 ਇਸ ਮੌਕੇ ਪਿੰਡ ਸਰਾਲਾ ਕਲਾ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਲਈ ਚਲਾਏ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਅੱਜ ਉਹ ਪਿੰਡ ਸਰਾਲਾ ਕਲਾਂ ਦੇ ਵਸਨੀਕਾਂ ਕੋਲ ਪੁੱਜੇ ਹਨ ਤੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਨਿਰਦੇਸ਼ ਦਿੱਤੇ ਗਏ ਹਨ।

 ਡਾ. ਬਲਬੀਰ ਸਿੰਘ ਨੇ ਪੰਚਾਇਤ ਵਿਭਾਗ ਨੂੰ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ, ਪੀ.ਡਬਲਿਊ.ਡੀ ਨੂੰ ਪਿੰਡ ਸਰਾਲਾ ਖੁਰਦ ਤੋਂ ਸਰਾਲਾ ਕਲਾਂ ਨੂੰ ਆਉਂਦੀ ਸੜਕ ਦੀ ਮੁਰੰਮਤ ਅਤੇ ਬਰਮਾ ਦੀ ਸਫ਼ਾਈ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਸਰਾਲਾ ਹੈਡ ਦੇ ਪੁਲ ਦੇ ਪਾਸੇ ਤੁਰੰਤ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਾਲਾ ਕਲਾਂ ਵਿੱਚ ਨਵਾਂ ਬਣ ਰਿਹਾ ਪੁਲ ਅਗਲੇ ਦੋ ਦਿਨਾਂ ਅੰਦਰ ਚਾਲੂ ਕਰ ਦਿੱਤਾ ਜਾਵੇਗਾ, ਇਸ ਪੁਲ ਦੇ ਚੱਲਣ ਨਾਲ ਟਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ।

 ਸਿਹਤ ਮੰਤਰੀ ਨੇ ਦੱਸਿਆ ਕਿ 19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਜਿਸ ਤਹਿਤ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ 'ਤੇ 6 ਕਰੋੜ 28 ਲੱਖ ਰੁਪਏ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ 'ਤੇ ਕਰੀਬ 12 ਕਰੋੜ ਰੁਪਏ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਨੂੰ ਬਣਾਉਣ 'ਤੇ 1.15 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

 ਡਾ. ਬਲਬੀਰ ਸਿੰਘ ਨੇ ਪੀ.ਡਬਲਿਊ.ਡੀ ਵਿਭਾਗ ਨੂੰ ਫਿੱਕੀਆਂ ਪੈ ਚੁੱਕੀਆਂ ਸੜਕਾਂ ਦੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਦੁਬਾਰਾ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਚਿੱਟੀ ਪੱਟੀ ਨਾ ਹੋਣ ਕਾਰਨ ਸੜਕੀ ਹਾਦਸੇ ਹੋਣ ਦਾ ਖਤਰਾਂ ਰਹਿੰਦਾ ਹੈ, ਇਸ ਲਈ ਜਿਹੜੀਆਂ ਸੜਕਾਂ 'ਤੇ ਚਿੱਟੀਆਂ ਪੱਟੀਆਂ ਨਹੀਂ ਹਨ, ਉਥੇ ਤੁਰੰਤ ਲਗਵਾਈਆਂ ਜਾਣ।

 ਇਸ ਮੌਕੇ ਐਸ.ਪੀ. ਰਾਜੇਸ਼ ਛਿੱਬਰ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਕਸੀਅਨ ਨਵੀਨ ਮਿੱਤਲ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਯੋਗਾ ਦੇ ਅਨੇਕਾਂ ਫਾਇਦੇ, ਬਸ ਨਿਯਮਿਤ ਆਦਤ ਪਾਉਣ ਦੀ ਜ਼ਰੂਰਤ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ