ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਸਾਡੇ ਅਤੀ ਨਜ਼ਦੀਕੀ ਬਿੱਟੂ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਬਾਜਵਾ ਪਰਿਵਾਰ ਨੂੰ ਸਮਰਪਿਤ ਕਰ ਦਿੱਤਾ ਸੀ ਅਤੇ ਹਰ ਸਮੇਂ ਬਾਜਵਾ ਪਰਿਵਾਰ ਨਾਲ ਰਹਿੰਦੇ ਸਨ। ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਸੀਨੀਅਰ ਮੀਤ ਚੇਅਰਮੈਨ ਘਨਸ਼ਿਆਮ ਕਾਂਸਲ, ਭਾਜਪਾ ਦੇ ਬਲਾਕ ਪ੍ਰਧਾਨ ਰਾਜੀਵ ਮੱਖਣ, ਜ਼ਿਲ੍ਹਾ ਮੀਤ ਪ੍ਰਧਾਨ ਸੰਜੇ ਗੋਇਲ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਕੌਂਸਲ ਦੀ ਸਾਬਕਾ ਕਾਰਜਕਾਰੀ ਪ੍ਰਧਾਨ ਕੋਮਲ ਕਾਂਸਲ, ਰਜਤ ਕੁਮਾਰ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਬਿੱਟੂ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਬਾਜਵਾ ਪਰਿਵਾਰ ਨੂੰ ਵੱਡਾ ਨਿੱਜੀ ਘਾਟਾ ਪਿਆ ਹੈ ਅਤੇ ਇਸ ਘਾਟੇ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਸਵਰਗੀ ਬਿੱਟੂ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ 19 ਜਨਵਰੀ ਦਿਨ ਐਤਵਾਰ ਨੂੰ ਬਾਜਵਾ ਨਿਵਾਸ ਸੁਨਾਮ ਵਿਖੇ 12 ਤੋਂ 1 ਵਜੇ ਤੱਕ ਪਵੇਗਾ।