ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਦੇ ਅਤਿ ਨਜ਼ਦੀਕੀ ਮਰਹੂਮ ਬਿੱਟੂ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਸੈਂਕੜੇ ਲੋਕਾਂ ਨੇ ਬਿੱਟੂ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਅਕਾਲੀ ਆਗੂ ਰਜਿੰਦਰ ਦੀਪਾ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਜ਼ਿਲ੍ਹਾ ਉਦਯੋਗ ਚੈਂਬਰ ਦੇ ਸੀਨੀਅਰ ਮੀਤ ਚੇਅਰਮੈਨ ਘਨਸ਼ਿਆਮ ਕਾਂਸਲ, ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਸਤੌਜ, ਸਾਬਕਾ ਕੌਂਸਲ ਪ੍ਰਧਾਨ ਗੀਤਾ ਸ਼ਰਮਾ, ਭਾਜਪਾ ਬਲਾਕ ਪ੍ਰਧਾਨ ਰਾਜੀਵ ਮੱਖਣ, ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਕਾਂਗਰਸ ਦੇ ਬਲਾਕ ਪ੍ਰਧਾਨ ਤੇ ਨਗਰ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਅਨਿਲ ਜੁਨੇਜਾ, ਸਨਸਿਟੀ ਕਾਲੋਨੀ ਦੇ ਪ੍ਰਧਾਨ ਮੁਨੀਸ਼ ਮੋਨੂੰ, ਕੌਂਸਲ ਦੀ ਸਾਬਕਾ ਕਾਰਜਕਾਰੀ ਚੇਅਰਪਰਸਨ ਕੋਮਲ ਕਾਂਸਲ, ਰਜਤ ਸ਼ਰਮਾ, ਰਿੰਪਲ ਧਾਲੀਵਾਲ ਲਖਮੀਰਵਾਲਾ, ਸਾਬਕਾ ਸਰਪੰਚ ਜਗਦੇਵ ਸਿੰਘ ਜੱਗਾ, ਕਰਮਜੀਤ ਕੌਰ ਮਾਡਲ ਟਾਊਨ ਅਤੇ ਬਾਜਵਾ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਆਦਿ ਸ਼ਾਮਿਲ ਸਨ। ਦਾਮਨ ਬਾਜਵਾ ਨੇ ਬਿੱਟੂ ਸਿੰਘ ਨੂੰ ਯਾਦ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਵੱਖ-ਵੱਖ ਨੁਮਾਇੰਦਿਆਂ ਨੇ ਕਿਹਾ ਕਿ ਬਿੱਟੂ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਬਾਜਵਾ ਪਰਿਵਾਰ ਨੂੰ ਵੱਡਾ ਨਿੱਜੀ ਘਾਟਾ ਪਿਆ ਹੈ ਅਤੇ ਇਸ ਘਾਟੇ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ।