Wednesday, March 05, 2025
BREAKING NEWS
ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

Chandigarh

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

January 20, 2025 07:21 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵੱਧ ਰਹੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਬਿਜਲੀ ਦੀ ਸੱਭ ਤੋਂ ਵੱਧ ਮੰਗ 16058 ਮੈਗਾਵਾਟ ਨੂੰ ਪੂਰਾ ਕੀਤਾ ਗਿਆ, ਜੋ ਕਿ ਪਿਛਲੇ ਵਿੱਤੀ ਸਾਲ ਨਾਲੋਂ 5 ਫੀਸਦੀ ਵੱਧ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪੰਜਾਬ ਦੇ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੀ.ਐਸ.ਪੀ.ਸੀ.ਐਲ ਦੁਆਰਾ ਕੀਤੇ ਢੁਕਵੇਂ ਪ੍ਰਬੰਧਾਂ ਦੇ ਕਾਰਨ ਸੰਭਵ ਹੋ ਸਕੀ, ਜੋ ਭਰੋਸੇਯੋਗ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਨਿਗਮ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। .

ਕੋਲੇ ਦੀ ਉਪਲਬਧਤਾ ਬਾਰੇ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਨਿਯਮਤ ਅਤੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਤਿੰਨੋਂ ਸਰਕਾਰੀ ਥਰਮਲ ਪਲਾਂਟਾਂ ਵਿੱਚ ਸਟਾਕ ਦਾ ਚੰਗਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੋਪੜ ਲਈ ਮੌਜੂਦਾ ਸਟਾਕ ਪੱਧਰ 42 ਦਿਨ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਲਈ 28 ਦਿਨ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਲਈ 40 ਦਿਨ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਲੋੜ ਅਨੁਸਾਰ ਕੋਲੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਪਛਵਾੜਾ ਕੋਲਾ ਖਾਣ ਚੰਗੀ-ਗੁਣਵੱਤਾ ਵਾਲੇ ਕੋਲੇ ਦੀ ਨਿਰੰਤਰ ਸਪਲਾਈ ਪ੍ਰਦਾਨ ਕਰਦਿਆਂ ਰਾਜ ਦੇ ਬਿਜਲੀ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ 19 ਜਨਵਰੀ, 2025 ਤੱਕ ਇਸ ਖਾਣ ਤੋਂ 1306 ਰੈਕਾਂ ਰਾਹੀਂ 56 ਲੱਖ ਟਨ ਕੋਲੇ ਦੀ ਸਪਲਾਈ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਸਤੀਆਂ ਦਰਾਂ 'ਤੇ ਨਿਰੰਤਰ, ਉੱਚ-ਗੁਣਵੱਤਾ ਵਾਲੀ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵਧਦੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਲਗਾਤਾਰ ਮਜ਼ਬੂਤੀ ਨਾਲ ਕੀਤੇ ਜਾਂਦੇ ਹਨ।

Have something to say? Post your comment

 

More in Chandigarh

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ

ਜ਼ੀਰਕਪੁਰ ਵਿੱਚ ਨੋਟਿਸ ਦੀ ਉਲੰਘਣਾ ਕਰਕੇ ਵੀ ਨਜਾਇਜ਼ ਉਸਾਰੀ ਜਾਰੀ ਰੱਖਣ ’ਤੇ ਉਸਾਰੀ ਅਧੀਨ ਇਮਾਰਤ ਸੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਲਈ AAP ਮੰਤਰੀ ਤਰਨਪ੍ਰੀਤ ਸੌੰਦ ਨੂੰ ਘੇਰਿਆ

ਯੁੱਧ ਨਸ਼ਿਆਂ ਵਿਰੁੱਧ ; ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਤਹਿਸੀਲਦਾਰਾਂ ਦੀ ਹੜਤਾਲ ; ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 25 ਮਾਰਚ ਨੂੰ ਦੁਸਿਹਰਾ ਗਰਾਉਂਡ ਖਰੜ ਵਿਖੇ ਕੈਂਪ ਲੱਗੇਗਾ

ਡਾਇਰੈਕਟਰ ਸਟੇਟ ਟ੍ਰਾਂਸਪੋਰਟ ਵੱਲੋਂ ਕੁਰਾਲੀ ਬੱਸ ਅੱਡੇ 'ਤੇ ਬੱਸਾਂ ਰੋਕਣ ਦੀ ਹਦਾਇਤ