Thursday, November 21, 2024

National

ਕੋਵਿਡ-19 : ਸ਼੍ਰੀਲੰਕਾ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਲਾਈ ਰੋਕ

May 21, 2021 08:14 AM
SehajTimes

ਕੋਲੰਬੋ : ਸ਼੍ਰੀਲੰਕਾ ਸਰਕਾਰ ਨੇ ਦੇਸ਼ ਵਿਚ ਗਲੋਬਲ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਤਹਿਤ ਸ਼ੁੱਕਰਵਾਰ ਤੋਂ ਅਗਲੇ 10 ਦਿਨਾਂ ਲਈ ਅੰਤਰਰਾਸ਼ਟਰੀ ਯਾਤਰੀ ਜਹਾਜ਼ਾਂ ਦੇ ਦੇਸ਼ ਵਿਚ ਆਉਣ ਵਾਲੀਆਂ ਉਡਾਣਾਂ 'ਤੇ ਰੋਕ ਲਗਾ ਦਿੱਤੀ ਹੈ। ਟਾਪੂ ਦੇਸ਼ ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਅਤੇ ਮੌਤਾਂ ਹੋਈਆਂ ਸਨ। ਸ਼੍ਰੀਲੰਕਾ ਦੀ ਸ਼ਹਿਰੀ ਹਵਾਬਾਜ਼ੀ ਅਥਾਰਿਟੀ (ਸੀ.ਏ.ਏ.ਐੱਸ.ਐੱਲ.) ਨੇ ਬੁੱਧਵਾਰ ਨੂੰ ਕਿਹਾ ਕਿ ਉਡਾਣਾਂ 'ਤੇ ਰੋਕ 21 ਮਈ ਦੀ ਅੱਧੀ ਰਾਤ ਤੋਂ ਲੈ ਕੇ 31 ਮਈ ਤੱਕ ਦੀ ਅੱਧੀ ਰਾਤ ਤੱਕ ਪ੍ਰਭਾਵੀ ਰਹੇਗੀ।
ਅਥਾਰਿਟੀ ਨੇ ਕਿਹਾ ਕਿ ਜਿਹੜੇ ਯਾਤਰੀਆਂ ਨੇ ਦੇਸ਼ ਤੋਂ ਬਾਹਰ ਜਾਣਾ ਹੈ ਉਹਨਾਂ ਨੂੰ ਹੋਰ ਅੰਤਰਰਾਸ਼ਟਰੀ ਟ੍ਰਾਂਸਿਟ ਜਹਾਜ਼ਾਂ (12 ਘੰਟੇ ਤੋਂ ਘੱਟ ਦੇ ਠਹਿਰਾਅ ਸਮੇਂ ਦੇ ਨਾਲ) ਜ਼ਰੀਏ ਅਤੇ ਦੇਸ਼ ਤੋਂ ਉਡਾਣ ਭਰਨ ਵਾਲੇ ਜਹਾਜ਼ਾਂ ਤੋਂ ਇਸ ਮਿਆਦ ਦੌਰਾਨ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ। ਕੋਲੰਬੋ ਪੇਜ ਸਮਾਚਾਰ ਪੋਰਟਲ ਨੇ ਖ਼ਬਰ ਦਿੱਤੀ ਕਿ ਹਵਾਬਾਜ਼ੀ ਅਥਾਰਿਟੀ ਨੇ ਇਸ ਪਾਬੰਦੀ ਵਿਚ ਚਾਰ ਰਿਆਇਤਾਂ ਦੀ ਸੂਚੀ ਜਾਰੀ ਕੀਤੀ ਹੈ। ਮਤਲਾ ਰਾਜਪਕਸ਼ੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਭੰਡਾਰਨਾਇਕੇ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਐਮਰਜੈਂਸੀ ਜਹਾਜ਼ਾਂ ਦਾ ਰਸਤਾ ਤਬਦੀਲੀ, ਕਾਰਗੋ ਸੰਚਾਲਨ ਅਤੇ ਮਨੁੱਖੀ ਉਡਾਣਾਂ, ਤਕਨੀਕੀ ਕਾਰਨਾਂ ਤੋਂ ਜਹਾਜ਼ਾਂ ਦਾ ਉਤਰਨਾ ਅਤੇ ਯਾਤਰੀ ਰਹਿਤ ਜਹਾਜ਼ਾਂ ਨੂੰ ਦੇਸ਼ ਵਿਚ ਆਉਣ ਦੀ ਇਜਾਜ਼ਤ ਹੋਵੇਗੀ। ਪਹਿਲਾਂ ਜਿਹੜੀ ਘੋਸ਼ਣਾ ਹੋਈ ਸੀ ਉਸ ਮੁਤਾਬਕ ਸ਼੍ਰੀਲੰਕਾ ਸ਼ੁੱਕਰਵਾਰ (21 ਮਈ) ਤੋਂ ਯਾਤਰਾ ਪਾਬੰਦੀਆਂ ਦੇ ਮਾਧਿਅਮ ਤੋਂ ਲਗਾਤਾਰ ਤਾਲਾਬੰਦੀ ਵੱਲ ਪਰਤੇਗਾ।ਆਵਾਜਾਈ 'ਤੇ ਪਾਬੰਦੀਆਂ 21 ਮਈ ਨੂੰ ਰਾਤ 11 ਵਜੇ ਤੋਂ 25 ਮਈ ਨੂੰ ਸਵੇਰੇ 4 ਵਜੇ ਤੱਕ ਜਾਰੀ ਰਹਿਣਗੀਆਂ। ਇਹ 25 ਮਈ ਨੂੰ ਰਾਤ 11 ਵਜੇ ਤੋਂ ਮੜ ਲਾਗੂ ਹੋ ਕੇ 29 ਮਈ ਤੱਕ ਜਾਰੀ ਰਹਿਣਗੀਆਂ। ਸ਼੍ਰੀਲੰਕਾ ਵਿਚਬੁੱਧਵਾਰ ਨੂੰ ਕੋਵਿਡ-19 ਦੇ ਇਕ ਦਿਨ ਵਿਚ ਸਭ ਤੋਂ ਵੱਧ 3623 ਮਾਮਲੇ ਦਰਜ ਕੀਤੇ ਗਏ ਸਨ। ਉੱਥੇ 36 ਲੋਕਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ ਸਭ ਤੋਂ ਵੱਧ ਦਰਜ ਕੀਤੀ ਗਈ ਸੀ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ