Thursday, January 23, 2025

Chandigarh

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

January 21, 2025 04:39 PM
SehajTimes

ਚੰਡੀਗੜ੍ਹ : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇਥੇ ਮੈਗਸੀਪਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸੂਬੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 296 ਅਧਿਆਪਕਾਂ ਨੇ ਹਿੱਸਾ ਲਿਆ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਨਲੈਂਡ ਵਿਖੇ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਲਈ ਭੇਜੇ ਗਏ 72 ਅਧਿਆਪਕਾਂ ਦੇ ਪਹਿਲੇ ਬੈਚ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ 273 ਪ੍ਰਾਇਮਰੀ ਅਧਿਆਪਕਾਂ ਅਤੇ 23 ਡੀ.ਈ.ਓ. (ਐਲੀਮੈਂਟਰੀ) ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਪਹਿਲ ਟ੍ਰੇਨਰਾਂ ਨੂੰ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਸਮਝਣ ਦੇ ਯੋਗ ਬਣਾਏਗੀ।
ਕੌਮਾਂਤਰੀ ਮਾਹਿਰਾਂ ਦਾ ਸਮੂਹ, ਜਿਸ ਵਿੱਚ ਸ੍ਰੀ ਐਰੀ ਕਿਓਸਕੀ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਯਟੋ-ਸਿੰਜੋਈ ਸ਼ਾਮਲ ਸਨ, ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਸਤੇ ਟ੍ਰੇਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ ਜੋ ਵਿਦਿਆਰਥੀਆਂ ਲਈ ਸਿੱਖਣ ਪ੍ਰਕਿਰਿਆ ਨੂੰ ਰੁਮਾਂਚਕ ਅਤੇ ਤਣਾਅ-ਮੁਕਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ।
ਇਸ ਮੌਕੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਚਰਚਿਲ ਕੁਮਾਰ, ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ