Thursday, January 23, 2025

Chandigarh

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ

January 21, 2025 04:42 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਅਤੇ ਰੰਗਾ-ਰੰਗ ਪ੍ਰੋਗਰਾਮਾਂ ਦੀ ਰਿਹਰਸਲ ਕੀਤੀ ਜਾ ਰਹੀ ਹੈ। ਸੂਕਲਾਂ ਦੇ ਬੱਚਿਆਂ ਵੱਲੋਂ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਅਤੇ ਜੋਸ਼ ਭਰਪੂਰ ਸੱਭਿਆਚਾਰਕ ਗਤੀਵਿਧੀਆਂ ਅਤੇ ਰੰਗਾ-ਰੰਗ ਪ੍ਰੋਗਰਾਮਾ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗਿੰਨੀ ਦੁੱਗਲ ਦੀ ਰਹਿਨੁਮਾਈ ਹੇਠ 20 ਜਨਵਰੀ ਤੋਂ ਸਕੂਲੀ ਬੱਚਿਆਂ ਵੱਲੋਂ ਤਿਆਰੀਆਂ ਲਈ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਬੱਚਿਆਂ ਵਿੱਚ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰਿਹਾਸਲ ਸਮੇਂ ਬੱਚਿਆਂ ਦੇ ਸਮਾਗਮ ਵਾਲੇ ਸਥਾਨ 'ਤੇ ਪਹੁੰਚਣ ਅਤੇ ਵਾਪਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਸਮਾਗਮ ਦੀ ਤਿਆਰੀ ਕਰ ਰਹੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾ ਰਹੀ ਹੈ। ਕਾਲਜ ਗਰਾਊਂਡ ਵਿਖੇ 24 ਜਨਵਰੀ 2025 ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਇਨ੍ਹਾਂ ਰਿਹਰਸਲਾਂ ਵਿੱਚ ਸ਼ਾਮਿਲ ਸਕੂਲਾਂ ਵਿੱਚ ਸਕੂਲ ਆਫ ਐਮੀਨੈਂਸ ਫੇਜ਼-11, ਮੋਹਾਲੀ, ਸਕੂਲ ਆਫ ਐਮੀਨੈਂਸ ਫੇਜ਼-3 ਬੀ 1, ਮੋਹਾਲੀ, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੋਹਾਲੀ, ਏ.ਪੀ.ਜੇ ਸਕੂਲ ਮੁੰਡੀ ਖਰੜ, ਲਾਰੈਂਸ ਪਬਲਿਕ ਸਕੂਲ ਮੋਹਾਲੀ, ਗਿਲਕੋ ਇੰਟਨੈਸ਼ਨਲ ਸਕੂਲ, ਖਰੜ, ਸਵਾਮੀ ਰਾਮ ਤੀਰਥ ਸਕੂਲ, ਬੀ.ਐਸ.ਐਚ ਆਰਿਆ ਸਕੂਲ, ਸੋਹਾਣ, ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 3ਬੀ1, ਮੋਹਾਲੀ, ਸ਼ਿਵਾਲਿਕ ਸਕੂਲ ਫੇਜ਼-6 ਮੋਹਾਲੀ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ, ਲਕਸ਼ਮੀ ਤਾਰਾ ਚੰਦ ਸਕੂਲ ਸਿਆਲਬਾ, ਸਰਕਾਰੀ ਕਾਲਜ ਫੇਜ਼-6 ਮੋਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਦੇ ਵਿਦਿਆਰਥੀ ਸ਼ਾਮਿਲ ਸਨ।

Have something to say? Post your comment

 

More in Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ