Thursday, January 23, 2025

Chandigarh

ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

January 21, 2025 04:46 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਆਈਲੈਟਸ ਓਰੈਕਲ ਐਸ.ਸੀ.ਓ. ਨੰਬਰ 36, ਟੋਪ ਮੰਜਿਲ, ਫੇਜ-2, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੇ ਮਾਲਕ ਸ੍ਰੀ ਵਿਕਾਸ ਵਾਲੀਆ (ਪ੍ਰੋਪਰਾਈਟਰ) ਪੁੱਤਰ ਸ੍ਰੀ ਹਰੀਸ਼ ਵਾਲੀਆ ਵਾਸੀ ਤਹਿਸੀਲ ਜੈਸਿੰਘਪੁਰ, ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼, ਹਾਲ ਵਾਸੀ ਮਕਾਨ ਨੰਬਰ 194/5, ਐਸ.ਬੀ.ਪੀ. ਹੋਮਜ਼, ਐਕਟੈਂਸਨ-999 , ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 264/ਆਈ.ਸੀ., ਮਿਤੀ 24.01.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.01.2024 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਆਈਲੈਟਸ ਓਰੈਕਲ
ਨੂੰ ਜਾਰੀ ਲਾਇਸੰਸ ਨੰਬਰ 264/ਆਈ.ਸੀ., ਮਿਤੀ 24.01.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ