ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਦੁਕਾਨ ਨੰਬਰ 13-14, ਵਧਾਵਾ ਨਗਰ, ਢਕੌਲੀ, ਜੀਰਕਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੇ ਮਾਲਕ ਸ੍ਰੀ ਦੀਪਕ ਕੁਮਾਰ ਸੰਜੀਵੀਆ(ਡਾਇਰੈਕਟਰ) ਪੁੱਤਰ ਸ੍ਰੀ ਖੁਸ਼ੀ ਰਾਮ ਵਾਸੀ ਮਕਾਨ ਨੰਬਰ 1279/2, ਸ਼ਕਤੀ ਨਗਰ, ਕਾਲਕਾ, ਜ਼ਿਲ੍ਹਾ ਪੰਚਕੂਲਾ (ਹਰਿਆਣਾ) ਸ੍ਰੀ ਧਰਮਿੰਦਰ ਸਿੰਘ ਸਿੱਧੂ (ਡਾਇਰੈਕਟਰ) ਪੁੱਤਰ ਸ੍ਰੀ ਪਰਵਿੰਦਰ ਪਾਲ ਸਿੰਘ ਅਤੇ ਸ੍ਰੀ ਪਰਵਿੰਦਰ ਪਾਲ ਸਿੰਘ (ਡਾਇਰੈਕਟਰ) ਪੁੱਤਰ ਸ੍ਰੀ ਕਿਰਪਾਲ ਸਿੰਘ ਦੋਵੇਂ ਵਸਨੀਕ ਮਕਾਨ ਨੰਬਰ 5, ਨਿਯੂ ਜਨਰੇਸ਼ਨ ਡੂਪਲੈਕਸ, ਢਕੌਲੀ, ਜੀਰਕਪੁਰ , ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰ: 381/ਆਈ.ਸੀ. ਮਿਤੀ 17.02.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 16.02.2025 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਨੂੰ ਜਾਰੀ ਲਾਇਸੰਸ ਨੰਬਰ 381/ਆਈ.ਸੀ. ਮਿਤੀ 17.02.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।