Thursday, January 23, 2025

Chandigarh

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

January 21, 2025 06:22 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਇਹ ਆਦੇਸ਼ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਮੁਕੰਮਲ ਕੀਤੇ ਜਾ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਭਵਿੱਖੀ ਵਿਕਾਸ ਲਈ ਰਣਨੀਤੀ ਬਣਾਉਣ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱਤੇ ਗਏ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਦੇ ਨਾਲ ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ ਸਾਰੇ ਚੀਫ ਇੰਜਨੀਅਰ ਅਤੇ ਸੁਪਰਡੈਂਟ ਇੰਜਨੀਅਰ ਹਾਜ਼ਰ ਸਨ।

ਮੀਟਿੰਗ ਦੌਰਾਨ, ਬਜਟ ਪ੍ਰਬੰਧਾਂ ਦੇ ਸਬੰਧ ਵਿੱਚ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਅਤੇ ਪ੍ਰੋਜੈਕਟ ਸਾਈਟਾਂ 'ਤੇ ਕੰਮਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਗਈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਅਤੇ ਸਾਰੇ ਭੌਤਿਕ ਅਤੇ ਵਿੱਤੀ ਟੀਚਿਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਉੱਚ ਮਾਪਦੰਡਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਇਸ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੂੰ ਜਾਣੂ ਕਰਵਾਇਆ ਗਿਆ ਕਿ ਹੋਰ ਕੰਮਾਂ ਤੋਂ ਇਲਾਵਾ ਵਿਭਾਗ ਇਸ ਵੇਲੇ 532 ਕਰੋੜ ਰੁਪਏ ਦੀ ਲਾਗਤ ਨਾਲ ਲੰਬੀ ਮਿਆਦ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੁੱਲ 745 ਕਿਲੋਮੀਟਰ ਲੰਬਾਈ ਵਾਲੀਆਂ 22 ਰਾਜ ਸੜਕਾਂ ਨੂੰ ਅਪਗ੍ਰੇਡ ਕਰ ਰਿਹਾ ਹੈ। ਅਪਗ੍ਰੇਡ ਕੀਤੀਆਂ ਜਾ ਰਹੀਆਂ ਸੜਕਾਂ ਵਿੱਚ ਭਵਾਨੀਗੜ੍ਹ-ਮਹਿਲਣ ਚੌਕ, ਪਾਤੜਾਂ-ਮੂਨਕ, ਘੜੂੰਆਂ-ਅੰਬਾਲਾ, ਜ਼ੀਰਾ-ਫਿਰੋਜ਼ਪੁਰ, ਪੁਰਾਣੀ ਮੋਰਿੰਡਾ ਰੋਡ, ਮੁਕੇਰੀਆਂ-ਤਲਵਾੜਾ-ਮੁਬਾਰਿਕਪੁਰ, ਦਾਖਾ-ਹਲਵਾਰਾ-ਰਾਏਕੋਟ-ਬਰਨਾਲਾ ਆਦਿ ਸ਼ਾਮਲ ਹਨ। ਇਹਨਾਂ ਵਿਕਾਸ ਕਾਰਜਾਂ ਸਦਕਾ ਸੂਬੇ ਦੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਆਮ ਲੋਕਾਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਲਿੰਕ ਸੜਕਾਂ ਲਈ ਪੰਜਾਬ ਮੰਡੀ ਬੋਰਡ ਤੋਂ ਜਲਦੀ ਹੀ ਫੰਡ ਮਿਲਣ ਦੀ ਉਮੀਦ ਹੈ ਅਤੇ ਲਿੰਕ ਸੜਕਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਸਾਰੇ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਕੁਸ਼ਲਤਾ ਦੇ ਉੱਚੇ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

 

More in Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ