Thursday, January 23, 2025

Chandigarh

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

January 21, 2025 06:57 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ