Thursday, January 23, 2025

Chandigarh

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

January 22, 2025 03:44 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ