Friday, January 24, 2025

Malwa

ਰੋਜ਼ਗਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 24 ਜਨਵਰੀ ਨੂੰ

January 23, 2025 02:51 PM
SehajTimes

ਪਟਿਆਲਾ :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 24 ਜਨਵਰੀ ਸਵੇਰੇ 11 ਵਜੇ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।
  ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਵੱਲੋਂ ਚਲਾਏ ਜਾ ਰਹੇ ਦੋ ਕੋਰਸਾਂ (ਜਨਰਲ ਡਿਊਟੀ ਸਹਾਇਕ ਅਤੇ ਪੋਸਟ ਗ੍ਰੈਜੂਏਟ ਹੋਸਪਿਟਲ ਫ਼ਰੰਟ ਆਫ਼ਿਸ ਬਿਲਿੰਗ ਐਗਜ਼ੀਕਿਊਟਿਵ) ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਨਰਲ ਡਿਊਟੀ ਸਹਾਇਕ ਦੇ ਕੋਰਸ ਲਈ ਉਮੀਦਵਾਰਾਂ ਦੀ ਘੱਟੋ-ਘੱਟ ਯੋਗਤਾ ਦਸਵੀਂ ਅਤੇ ਪੋਸਟ ਗ੍ਰੈਜੂਏਟ ਹੋਸਪਿਟਲ ਫ਼ਰੰਟ ਆਫ਼ਿਸ ਬਿਲਿੰਗ ਐਗਜ਼ੀਕਿਊਟਿਵ ਦੇ ਕੋਰਸ ਲਈ ਗ੍ਰੈਜੂਏਸ਼ਨ, ਉਮਰ 18 ਸਾਲ ਹੋਣੀ ਲਾਜ਼ਮੀ ਹੈ ਅਤੇ ਇਹ ਟ੍ਰੇਨਿੰਗ 6 ਮਹੀਨੇ ਦੀ ਹੋਵੇਗੀ। ਟ੍ਰੇਨਿੰਗ ਪੂਰੀ ਹੋਣ ਉਪਰੰਤ ਟੈਕ ਮਹਿੰਦਰਾ ਵੱਲੋਂ ਹੈਲਥ/ਹਸਪਤਾਲ ਖੇਤਰ ਵਿੱਚ ਪ੍ਰਾਰਥੀਆਂ ਦੀ ਪਲੇਸਮੈਂਟ ਕਰਵਾਉਣ ਵਿੱਚ ਸਹਾਇਤਾ ਕੀਤੀ ਜਾਵੇਗੀ।  ਲੜਕੇ ਤੇ ਲੜਕੀਆਂ ਦੋਵੇਂ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਚਾਹਵਾਨ ਉਮੀਦਵਾਰ ਇਸ ਰਜਿਸਟ੍ਰੇਸ਼ਨ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਮਿਤੀ 24 ਜਨਵਰੀ ਦਿਨ ਸ਼ੁੱਕਰਵਾਰ, ਸਵੇਰੇ 11 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

Have something to say? Post your comment

 

More in Malwa

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਮਾਨ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਕਰ ਰਹੀ ਅਣਗੌਲਿਆਂ : ਮੰਗਵਾਲ 

ਕਿਸਾਨਾਂ ਨੂੰ ਟਰੈਕਟਰ ਸੜਕਾਂ ਤੇ ਲੈਕੇ ਆਉਣ ਦਾ ਸੱਦਾ

ਛਾਜਲੀ ਸਕੂਲ 'ਚ ਖਗੋਲ ਸ਼ਾਸਤਰ ਕਲੱਬ ਦੀ ਸਥਾਪਨਾ 

ਸਕੂਲ ਗਾਈਡੈਂਸ ਕਾਊਂਸਲਰਾਂ ਦਾ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਵੱਲੋਂ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਪੁਲਿਸ ਵੱਲੋਂ ਧਾਰਾ 64-ਏ ਅਧੀਨ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦੇ ਆਦੀ 09 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ : ਐਸ.ਪੀ.ਯਾਦਵ

ਪੀਐਸਪੀਸੀਐਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸ਼ਨ ਦੇ ਨਾਲ ਆਮ ਲੋਕਾਂ ਨੂੰ ਵੀ ਨਿਭਾਉਣੀ ਪਵੇਗੀ ਮੋਹਰੀ ਭੂਮਿਕਾ : ਡਿਪਟੀ ਕਮਿਸ਼ਨਰ